ਯਸ਼ਾਯਾਹ 13

ਮੈਂ ਲੋਕਾਂ ਨੂੰ ਸ਼ੁੱਧ ਸੋਨੇ ਨਾਲੋਂ, ਓਫੀਰ ਦੇ ਸੋਨੇ ਨਾਲੋਂ ਦੁਰਲੱਭ ਬਣਾਵਾਂਗਾ।

Isaiah 13:12 (UKJV) I will make a man more precious than fine gold; even a man than the golden wedge of Ophir.

10ਅਕਾਸ਼ ਦੇ ਤਾਰੇ ਅਤੇ ਉਸ ਦੇ ਤਾਰਾਗਣ ਆਪਣਾ ਚਾਨਣ ਨਾ ਦੇਣਗੇ, ਸੂਰਜ ਚੜ੍ਹਦਿਆਂ ਸਾਰ ਹੀ ਹਨ੍ਹੇਰਾ ਹੋ ਜਾਵੇਗਾ, ਅਤੇ ਚੰਦਰਮਾ ਆਪਣੀ ਰੋਸ਼ਨੀ ਨਾ ਦੇਵੇਗਾ।

11ਮੈਂ ਸੰਸਾਰ ਨੂੰ ਉਹ ਦੀਆਂ ਬੁਰਾਈਆਂ ਦੀ ਸਜ਼ਾ ਦਿਆਂਗਾ, ਦੁਸ਼ਟਾਂ ਨੂੰ ਉਨ੍ਹਾਂ ਦੇ ਪਾਪਾਂ ਲਈ। ਮੈਂ ਹੰਕਾਰੀਆਂ ਦੇ ਹੰਕਾਰ ਨੂੰ ਖ਼ਤਮ ਕਰ ਦਿਆਂਗਾ ਅਤੇ ਬੇਰਹਿਮ ਦਾ ਘਮੰਡ ਨੂੰ ਨੀਵਾਂ ਕਰ ਦਿਆਂਗਾ।

12ਮੈਂ ਲੋਕਾਂ ਨੂੰ ਸ਼ੁੱਧ ਸੋਨੇ ਨਾਲੋਂ, ਓਫੀਰ ਦੇ ਸੋਨੇ ਨਾਲੋਂ ਦੁਰਲੱਭ ਬਣਾਵਾਂਗਾ।

13ਇਸ ਲਈ ਮੈਂ ਅਕਾਸ਼ ਨੂੰ ਕਾਂਬਾ ਲਵਾਂਗਾ। ਅਤੇ ਧਰਤੀ ਆਪਣੇ ਸਥਾਨ ਤੋਂ ਹਿੱਲ ਜਾਵੇਗੀ ਸਰਬਸ਼ਕਤੀਮਾਨ ਯਾਹਵੇਹ ਦੇ ਕ੍ਰੋਧ ਨਾਲ, ਉਸਦੇ ਬਲਦੇ ਕ੍ਰੋਧ ਦੇ ਦਿਨ।

14ਤਦ ਅਜਿਹਾ ਹੋਵੇਗਾ ਕਿ ਭੁੱਲੀ ਹਿਰਨੀ ਵਾਂਗੂੰ ਅਤੇ ਉਸ ਭੇਡ ਵਾਂਗੂੰ ਜਿਸ ਦਾ ਪਾਲੀ ਨਹੀਂ, ਹਰੇਕ ਮਨੁੱਖ ਆਪਣੇ ਲੋਕਾਂ ਵੱਲ ਮੁੜੇਗਾ, ਅਤੇ ਹਰੇਕ ਮਨੁੱਖ ਆਪਣੇ ਦੇਸ ਨੂੰ ਭੱਜੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.