13ਇਸ ਲਈ ਮੈਂ ਅਕਾਸ਼ ਨੂੰ ਕਾਂਬਾ ਲਵਾਂਗਾ। ਅਤੇ ਧਰਤੀ ਆਪਣੇ ਸਥਾਨ ਤੋਂ ਹਿੱਲ ਜਾਵੇਗੀ ਸਰਬਸ਼ਕਤੀਮਾਨ ਯਾਹਵੇਹ ਦੇ ਕ੍ਰੋਧ ਨਾਲ, ਉਸਦੇ ਬਲਦੇ ਕ੍ਰੋਧ ਦੇ ਦਿਨ।
14ਤਦ ਅਜਿਹਾ ਹੋਵੇਗਾ ਕਿ ਭੁੱਲੀ ਹਿਰਨੀ ਵਾਂਗੂੰ ਅਤੇ ਉਸ ਭੇਡ ਵਾਂਗੂੰ ਜਿਸ ਦਾ ਪਾਲੀ ਨਹੀਂ, ਹਰੇਕ ਮਨੁੱਖ ਆਪਣੇ ਲੋਕਾਂ ਵੱਲ ਮੁੜੇਗਾ, ਅਤੇ ਹਰੇਕ ਮਨੁੱਖ ਆਪਣੇ ਦੇਸ ਨੂੰ ਭੱਜੇਗਾ।
15ਜਿਹੜਾ ਵੀ ਫੜਿਆ ਜਾਵੇਗਾ, ਉਸ ਨੂੰ ਧੱਕਾ ਦਿੱਤਾ ਜਾਵੇਗਾ। ਸਾਰੇ ਜਿਹੜੇ ਫੜੇ ਜਾਣਗੇ ਤਲਵਾਰ ਨਾਲ ਡਿੱਗਣਗੇ।
16ਉਨ੍ਹਾਂ ਦੇ ਨਿਆਣੇ ਉਨ੍ਹਾਂ ਦੀਆਂ ਅੱਖਾਂ ਦੇ ਸਾਮ੍ਹਣੇ ਟੋਟੇ-ਟੋਟੇ ਕੀਤੇ ਜਾਣਗੇ। ਉਨ੍ਹਾਂ ਦੇ ਘਰ ਲੁੱਟੇ ਜਾਣਗੇ ਅਤੇ ਉਨ੍ਹਾਂ ਦੀਆਂ ਪਤਨੀਆਂ ਬੇਪਤ ਕੀਤੀਆਂ ਜਾਣਗੀਆਂ।
17ਵੇਖੋ, ਮੈਂ ਬਾਬੇਲ ਦੇ ਵਾਸੀਆਂ ਦੇ ਵਿਰੁੱਧ ਮਾਦੀ ਲੋਕਾਂ ਨੂੰ ਪਰੇਰ ਰਿਹਾ ਹਾਂ, ਜਿਹੜੇ ਚਾਂਦੀ ਦੀ ਪਰਵਾਹ ਨਹੀਂ ਕਰਦੇ ਨਾ ਸੋਨੇ ਤੋਂ ਖੁਸ਼ ਹੁੰਦੇ ਹਨ।