ਯਸ਼ਾਯਾਹ 13

ਉਨ੍ਹਾਂ ਦੇ ਨਿਆਣੇ ਉਨ੍ਹਾਂ ਦੀਆਂ ਅੱਖਾਂ ਦੇ ਸਾਮ੍ਹਣੇ ਟੋਟੇ-ਟੋਟੇ ਕੀਤੇ ਜਾਣਗੇ। ਉਨ੍ਹਾਂ ਦੇ ਘਰ ਲੁੱਟੇ ਜਾਣਗੇ ਅਤੇ ਉਨ੍ਹਾਂ ਦੀਆਂ ਪਤਨੀਆਂ ਬੇਪਤ ਕੀਤੀਆਂ ਜਾਣਗੀਆਂ।

Isaiah 13:16 (UKJV) Their children also shall be dashed to pieces before their eyes; their houses shall be spoiled, and their wives ravished.

14ਤਦ ਅਜਿਹਾ ਹੋਵੇਗਾ ਕਿ ਭੁੱਲੀ ਹਿਰਨੀ ਵਾਂਗੂੰ ਅਤੇ ਉਸ ਭੇਡ ਵਾਂਗੂੰ ਜਿਸ ਦਾ ਪਾਲੀ ਨਹੀਂ, ਹਰੇਕ ਮਨੁੱਖ ਆਪਣੇ ਲੋਕਾਂ ਵੱਲ ਮੁੜੇਗਾ, ਅਤੇ ਹਰੇਕ ਮਨੁੱਖ ਆਪਣੇ ਦੇਸ ਨੂੰ ਭੱਜੇਗਾ।

15ਜਿਹੜਾ ਵੀ ਫੜਿਆ ਜਾਵੇਗਾ, ਉਸ ਨੂੰ ਧੱਕਾ ਦਿੱਤਾ ਜਾਵੇਗਾ। ਸਾਰੇ ਜਿਹੜੇ ਫੜੇ ਜਾਣਗੇ ਤਲਵਾਰ ਨਾਲ ਡਿੱਗਣਗੇ।

16ਉਨ੍ਹਾਂ ਦੇ ਨਿਆਣੇ ਉਨ੍ਹਾਂ ਦੀਆਂ ਅੱਖਾਂ ਦੇ ਸਾਮ੍ਹਣੇ ਟੋਟੇ-ਟੋਟੇ ਕੀਤੇ ਜਾਣਗੇ। ਉਨ੍ਹਾਂ ਦੇ ਘਰ ਲੁੱਟੇ ਜਾਣਗੇ ਅਤੇ ਉਨ੍ਹਾਂ ਦੀਆਂ ਪਤਨੀਆਂ ਬੇਪਤ ਕੀਤੀਆਂ ਜਾਣਗੀਆਂ।

17ਵੇਖੋ, ਮੈਂ ਬਾਬੇਲ ਦੇ ਵਾਸੀਆਂ ਦੇ ਵਿਰੁੱਧ ਮਾਦੀ ਲੋਕਾਂ ਨੂੰ ਪਰੇਰ ਰਿਹਾ ਹਾਂ, ਜਿਹੜੇ ਚਾਂਦੀ ਦੀ ਪਰਵਾਹ ਨਹੀਂ ਕਰਦੇ ਨਾ ਸੋਨੇ ਤੋਂ ਖੁਸ਼ ਹੁੰਦੇ ਹਨ।

18ਉਨ੍ਹਾਂ ਦੇ ਧਣੁੱਖ ਜਵਾਨਾਂ ਨੂੰ ਮਾਰ ਦੇਣਗੇ। ਉਹ ਦੁੱਧ ਚੁੰਗਦੇ ਬੱਚਿਆਂ ਉੱਤੇ ਦਯਾ ਨਹੀਂ ਕਰਨਗੇ, ਉਨ੍ਹਾਂ ਦੀਆਂ ਅੱਖਾਂ ਬੱਚਿਆਂ ਉੱਤੇ ਤਰਸ ਨਾ ਖਾਣਗੀਆਂ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.