ਯਸ਼ਾਯਾਹ 13

ਉਹ ਦੂਰ ਦੇਸ ਤੋਂ, ਅਕਾਸ਼ ਦੇ ਸਿਰੇ ਤੋਂ ਤੁਰੇ ਆਉਂਦੇ ਹਨ, ਯਾਹਵੇਹ ਅਤੇ ਉਹ ਦੇ ਕਹਿਰ ਦੇ ਸ਼ਸਤਰ ਆਉਂਦੇ ਹਨ, ਤਾਂ ਜੋ ਸਾਰੀ ਧਰਤੀ ਨੂੰ ਨਾਸ ਕਰਨ।

Isaiah 13:5 (UKJV) They come from a far country, from the end of heaven, even the LORD, and the weapons of his indignation, to destroy the whole land.

3ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਹੈ ਜਿਨ੍ਹਾਂ ਨੂੰ ਮੈਂ ਲੜਾਈ ਲਈ ਤਿਆਰ ਕੀਤਾ ਹੈ। ਮੈਂ ਆਪਣੇ ਯੋਧਿਆਂ ਨੂੰ ਆਪਣੇ ਕ੍ਰੋਧ ਨੂੰ ਪੂਰਾ ਕਰਨ ਲਈ ਬੁਲਾਇਆ ਹੈ, ਉਹ ਜਿਹੜੇ ਮੇਰੀ ਜਿੱਤ ਵਿੱਚ ਅਨੰਦ ਕਰਦੇ ਹਨ।

4ਸੁਣੋ, ਪਹਾੜਾਂ ਉੱਤੇ ਇੱਕ ਰੌਲੇ ਦੀ ਆਵਾਜ਼, ਜਿਵੇਂ ਵੱਡੀ ਭੀੜ ਦੀ, ਰਾਜ-ਰਾਜ ਦੀਆਂ ਕੌਮਾਂ ਦੇ ਇਕੱਠ ਦਾ ਸ਼ੋਰ, ਸਰਬਸ਼ਕਤੀਮਾਨ ਯਾਹਵੇਹ ਯੁੱਧ ਲਈ ਸੈਨਾਂ ਨੂੰ ਇਕੱਠਾ ਕਰ ਰਿਹਾ ਹੈ!

5ਉਹ ਦੂਰ ਦੇਸ ਤੋਂ, ਅਕਾਸ਼ ਦੇ ਸਿਰੇ ਤੋਂ ਤੁਰੇ ਆਉਂਦੇ ਹਨ, ਯਾਹਵੇਹ ਅਤੇ ਉਹ ਦੇ ਕਹਿਰ ਦੇ ਸ਼ਸਤਰ ਆਉਂਦੇ ਹਨ, ਤਾਂ ਜੋ ਸਾਰੀ ਧਰਤੀ ਨੂੰ ਨਾਸ ਕਰਨ।

6ਤੁਸੀਂ ਧਾਹਾਂ ਮਾਰੋ ਕਿਉਂ ਜੋ ਯਾਹਵੇਹ ਦਾ ਨਿਆਂ ਦਾ ਦਿਨ ਨੇੜੇ ਹੈ, ਉਹ ਸਰਵਸ਼ਕਤੀਮਾਨ ਵੱਲੋਂ ਬਰਬਾਦੀ ਵਾਂਗੂੰ ਆਵੇਗਾ।

7ਇਸ ਕਾਰਨ ਸਾਰੇ ਹੱਥ ਢਿੱਲੇ ਪੈ ਜਾਣਗੇ, ਹਰ ਦਿਲ ਡਰ ਨਾਲ ਪਿਘਲ ਜਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.