5ਉਹ ਦੂਰ ਦੇਸ ਤੋਂ, ਅਕਾਸ਼ ਦੇ ਸਿਰੇ ਤੋਂ ਤੁਰੇ ਆਉਂਦੇ ਹਨ, ਯਾਹਵੇਹ ਅਤੇ ਉਹ ਦੇ ਕਹਿਰ ਦੇ ਸ਼ਸਤਰ ਆਉਂਦੇ ਹਨ, ਤਾਂ ਜੋ ਸਾਰੀ ਧਰਤੀ ਨੂੰ ਨਾਸ ਕਰਨ।
6ਤੁਸੀਂ ਧਾਹਾਂ ਮਾਰੋ ਕਿਉਂ ਜੋ ਯਾਹਵੇਹ ਦਾ ਨਿਆਂ ਦਾ ਦਿਨ ਨੇੜੇ ਹੈ, ਉਹ ਸਰਵਸ਼ਕਤੀਮਾਨ ਵੱਲੋਂ ਬਰਬਾਦੀ ਵਾਂਗੂੰ ਆਵੇਗਾ।
7ਇਸ ਕਾਰਨ ਸਾਰੇ ਹੱਥ ਢਿੱਲੇ ਪੈ ਜਾਣਗੇ, ਹਰ ਦਿਲ ਡਰ ਨਾਲ ਪਿਘਲ ਜਾਵੇਗਾ।
8ਉਹ ਘਬਰਾ ਜਾਣਗੇ, ਪੀੜਾਂ ਅਤੇ ਕਸ਼ਟ ਉਨ੍ਹਾਂ ਨੂੰ ਫੜ੍ਹ ਲੈਣਗੇ। ਉਹ ਜਨਮ ਦੇਣ ਵਾਲੀ ਔਰਤ ਵਾਂਗੂੰ ਪੀੜ ਵਿੱਚ ਹੋਣਗੇ। ਉਹ ਇੱਕ-ਦੂਜੇ ਵੱਲ ਘਬਰਾ ਕੇ ਵੇਖਣਗੇ, ਉਨ੍ਹਾਂ ਦੇ ਮੂੰਹ ਭੱਖਦੇ ਹੋਣਗੇ।
9ਵੇਖੋ, ਯਾਹਵੇਹ ਦਾ ਦਿਨ, ਨਿਰਦਈ, ਕਹਿਰ ਅਤੇ ਤੇਜ ਕ੍ਰੋਧ ਨਾਲ ਆਉਂਦਾ ਹੈ, ਤਾਂ ਜੋ ਧਰਤੀ ਨੂੰ ਵਿਰਾਨ ਕਰੇ, ਅਤੇ ਉਹ ਦੇ ਪਾਪੀਆਂ ਨੂੰ ਉਹ ਦੇ ਵਿੱਚੋਂ ਨਾਸ ਕਰੇ।