ਯਸ਼ਾਯਾਹ 13

ਉਹ ਘਬਰਾ ਜਾਣਗੇ, ਪੀੜਾਂ ਅਤੇ ਕਸ਼ਟ ਉਨ੍ਹਾਂ ਨੂੰ ਫੜ੍ਹ ਲੈਣਗੇ। ਉਹ ਜਨਮ ਦੇਣ ਵਾਲੀ ਔਰਤ ਵਾਂਗੂੰ ਪੀੜ ਵਿੱਚ ਹੋਣਗੇ। ਉਹ ਇੱਕ-ਦੂਜੇ ਵੱਲ ਘਬਰਾ ਕੇ ਵੇਖਣਗੇ, ਉਨ੍ਹਾਂ ਦੇ ਮੂੰਹ ਭੱਖਦੇ ਹੋਣਗੇ।

Isaiah 13:8 (UKJV) And they shall be afraid: pangs and sorrows shall take hold of them; they shall be in pain as a woman that labors: they shall be amazed one at another; their faces shall be as flames.

6ਤੁਸੀਂ ਧਾਹਾਂ ਮਾਰੋ ਕਿਉਂ ਜੋ ਯਾਹਵੇਹ ਦਾ ਨਿਆਂ ਦਾ ਦਿਨ ਨੇੜੇ ਹੈ, ਉਹ ਸਰਵਸ਼ਕਤੀਮਾਨ ਵੱਲੋਂ ਬਰਬਾਦੀ ਵਾਂਗੂੰ ਆਵੇਗਾ।

7ਇਸ ਕਾਰਨ ਸਾਰੇ ਹੱਥ ਢਿੱਲੇ ਪੈ ਜਾਣਗੇ, ਹਰ ਦਿਲ ਡਰ ਨਾਲ ਪਿਘਲ ਜਾਵੇਗਾ।

8ਉਹ ਘਬਰਾ ਜਾਣਗੇ, ਪੀੜਾਂ ਅਤੇ ਕਸ਼ਟ ਉਨ੍ਹਾਂ ਨੂੰ ਫੜ੍ਹ ਲੈਣਗੇ। ਉਹ ਜਨਮ ਦੇਣ ਵਾਲੀ ਔਰਤ ਵਾਂਗੂੰ ਪੀੜ ਵਿੱਚ ਹੋਣਗੇ। ਉਹ ਇੱਕ-ਦੂਜੇ ਵੱਲ ਘਬਰਾ ਕੇ ਵੇਖਣਗੇ, ਉਨ੍ਹਾਂ ਦੇ ਮੂੰਹ ਭੱਖਦੇ ਹੋਣਗੇ।

9ਵੇਖੋ, ਯਾਹਵੇਹ ਦਾ ਦਿਨ, ਨਿਰਦਈ, ਕਹਿਰ ਅਤੇ ਤੇਜ ਕ੍ਰੋਧ ਨਾਲ ਆਉਂਦਾ ਹੈ, ਤਾਂ ਜੋ ਧਰਤੀ ਨੂੰ ਵਿਰਾਨ ਕਰੇ, ਅਤੇ ਉਹ ਦੇ ਪਾਪੀਆਂ ਨੂੰ ਉਹ ਦੇ ਵਿੱਚੋਂ ਨਾਸ ਕਰੇ।

10ਅਕਾਸ਼ ਦੇ ਤਾਰੇ ਅਤੇ ਉਸ ਦੇ ਤਾਰਾਗਣ ਆਪਣਾ ਚਾਨਣ ਨਾ ਦੇਣਗੇ, ਸੂਰਜ ਚੜ੍ਹਦਿਆਂ ਸਾਰ ਹੀ ਹਨ੍ਹੇਰਾ ਹੋ ਜਾਵੇਗਾ, ਅਤੇ ਚੰਦਰਮਾ ਆਪਣੀ ਰੋਸ਼ਨੀ ਨਾ ਦੇਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.