ਯਸ਼ਾਯਾਹ 13

ਵੇਖੋ, ਯਾਹਵੇਹ ਦਾ ਦਿਨ, ਨਿਰਦਈ, ਕਹਿਰ ਅਤੇ ਤੇਜ ਕ੍ਰੋਧ ਨਾਲ ਆਉਂਦਾ ਹੈ, ਤਾਂ ਜੋ ਧਰਤੀ ਨੂੰ ਵਿਰਾਨ ਕਰੇ, ਅਤੇ ਉਹ ਦੇ ਪਾਪੀਆਂ ਨੂੰ ਉਹ ਦੇ ਵਿੱਚੋਂ ਨਾਸ ਕਰੇ।

Isaiah 13:9 (UKJV) Behold, the day of the LORD comes, cruel both with wrath and fierce anger, to lay the land desolate: and he shall destroy the sinners thereof out of it.

7ਇਸ ਕਾਰਨ ਸਾਰੇ ਹੱਥ ਢਿੱਲੇ ਪੈ ਜਾਣਗੇ, ਹਰ ਦਿਲ ਡਰ ਨਾਲ ਪਿਘਲ ਜਾਵੇਗਾ।

8ਉਹ ਘਬਰਾ ਜਾਣਗੇ, ਪੀੜਾਂ ਅਤੇ ਕਸ਼ਟ ਉਨ੍ਹਾਂ ਨੂੰ ਫੜ੍ਹ ਲੈਣਗੇ। ਉਹ ਜਨਮ ਦੇਣ ਵਾਲੀ ਔਰਤ ਵਾਂਗੂੰ ਪੀੜ ਵਿੱਚ ਹੋਣਗੇ। ਉਹ ਇੱਕ-ਦੂਜੇ ਵੱਲ ਘਬਰਾ ਕੇ ਵੇਖਣਗੇ, ਉਨ੍ਹਾਂ ਦੇ ਮੂੰਹ ਭੱਖਦੇ ਹੋਣਗੇ।

9ਵੇਖੋ, ਯਾਹਵੇਹ ਦਾ ਦਿਨ, ਨਿਰਦਈ, ਕਹਿਰ ਅਤੇ ਤੇਜ ਕ੍ਰੋਧ ਨਾਲ ਆਉਂਦਾ ਹੈ, ਤਾਂ ਜੋ ਧਰਤੀ ਨੂੰ ਵਿਰਾਨ ਕਰੇ, ਅਤੇ ਉਹ ਦੇ ਪਾਪੀਆਂ ਨੂੰ ਉਹ ਦੇ ਵਿੱਚੋਂ ਨਾਸ ਕਰੇ।

10ਅਕਾਸ਼ ਦੇ ਤਾਰੇ ਅਤੇ ਉਸ ਦੇ ਤਾਰਾਗਣ ਆਪਣਾ ਚਾਨਣ ਨਾ ਦੇਣਗੇ, ਸੂਰਜ ਚੜ੍ਹਦਿਆਂ ਸਾਰ ਹੀ ਹਨ੍ਹੇਰਾ ਹੋ ਜਾਵੇਗਾ, ਅਤੇ ਚੰਦਰਮਾ ਆਪਣੀ ਰੋਸ਼ਨੀ ਨਾ ਦੇਵੇਗਾ।

11ਮੈਂ ਸੰਸਾਰ ਨੂੰ ਉਹ ਦੀਆਂ ਬੁਰਾਈਆਂ ਦੀ ਸਜ਼ਾ ਦਿਆਂਗਾ, ਦੁਸ਼ਟਾਂ ਨੂੰ ਉਨ੍ਹਾਂ ਦੇ ਪਾਪਾਂ ਲਈ। ਮੈਂ ਹੰਕਾਰੀਆਂ ਦੇ ਹੰਕਾਰ ਨੂੰ ਖ਼ਤਮ ਕਰ ਦਿਆਂਗਾ ਅਤੇ ਬੇਰਹਿਮ ਦਾ ਘਮੰਡ ਨੂੰ ਨੀਵਾਂ ਕਰ ਦਿਆਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.