ਯਸ਼ਾਯਾਹ 14

ਇਹ ਉਹ ਯੋਜਨਾ ਹੈ ਜੋ ਸਾਰੇ ਸੰਸਾਰ ਲਈ ਨਿਰਧਾਰਤ ਕੀਤੀ ਗਈ ਹੈ; ਅਤੇ ਇਹ ਉਹ ਹੱਥ ਹੈ ਜਿਹੜਾ ਸਾਰੀਆਂ ਕੌਮਾਂ ਉੱਤੇ ਚੁੱਕਿਆ ਹੋਇਆ ਹੈ।

Isaiah 14:26 (UKJV) This is the purpose that is purposed upon the whole earth: and this is the hand that is stretched out upon all the nations.

24ਸਰਬਸ਼ਕਤੀਮਾਨ ਯਾਹਵੇਹ ਨੇ ਸਹੁੰ ਖਾਧੀ ਹੈ, “ਯਕੀਨਨ, ਜਿਵੇਂ ਮੈਂ ਯੋਜਨਾ ਬਣਾਈ ਹੈ, ਉਹ ਜਿਹਾ ਹੀ ਹੋਵੇਗਾ, ਅਤੇ ਜਿਵੇਂ ਮੈਂ ਸੋਚਿਆ ਹੈ, ਤਿਵੇਂ ਹੀ ਹੋਵੇਗਾ।

25ਮੈਂ ਅੱਸ਼ੂਰੀਆਂ ਨੂੰ ਆਪਣੀ ਧਰਤੀ ਉੱਤੇ ਕੁਚਲ ਦਿਆਂਗਾ। ਮੈਂ ਆਪਣੇ ਪਹਾੜਾਂ ਉੱਤੇ ਉਹ ਨੂੰ ਮਿੱਧਾਂਗਾ। ਉਹ ਦਾ ਜੂਲਾ ਮੇਰੇ ਲੋਕਾਂ ਤੋਂ ਲੈ ਲਿਆ ਜਾਵੇਗਾ, ਅਤੇ ਉਹ ਦਾ ਬੋਝ ਉਨ੍ਹਾਂ ਦੇ ਮੋਢਿਆਂ ਤੋਂ ਹਟਾ ਦਿੱਤਾ ਜਾਵੇਗਾ।”

26ਇਹ ਉਹ ਯੋਜਨਾ ਹੈ ਜੋ ਸਾਰੇ ਸੰਸਾਰ ਲਈ ਨਿਰਧਾਰਤ ਕੀਤੀ ਗਈ ਹੈ; ਅਤੇ ਇਹ ਉਹ ਹੱਥ ਹੈ ਜਿਹੜਾ ਸਾਰੀਆਂ ਕੌਮਾਂ ਉੱਤੇ ਚੁੱਕਿਆ ਹੋਇਆ ਹੈ।

27ਕਿਉਂ ਜੋ ਸਰਬਸ਼ਕਤੀਮਾਨ ਯਾਹਵੇਹ ਨੇ ਠਾਣ ਲਿਆ ਹੈ, ਅਤੇ ਕੌਣ ਉਸਨੂੰ ਰੋਕ ਸਕਦਾ ਹੈ? ਸੋ ਕੌਣ ਰੱਦ ਕਰੇਗਾ? ਉਹ ਦਾ ਹੱਥ ਚੁੱਕਿਆ ਹੋਇਆ ਹੈ, ਸੋ ਕੌਣ ਉਹ ਨੂੰ ਰੋਕੇਗਾ?

28ਇਹ ਭਵਿੱਖਬਾਣੀ ਉਸ ਸਾਲ ਆਈ ਜਦੋਂ ਰਾਜਾ ਆਹਾਜ਼ ਦੀ ਮੌਤ ਹੋ ਗਈ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.