ਯਸ਼ਾਯਾਹ 17

ਭਾਵੇਂ ਤੂੰ ਉਸ ਨੂੰ ਲਾਉਣ ਦੇ ਦਿਨ ਉਹ ਦੀ ਵਾੜ ਕਰੇ, ਅਤੇ ਸਵੇਰ ਨੂੰ ਆਪਣੇ ਬੀਜ ਤੋਂ ਕਲੀਆਂ ਫੁਟਵਾ ਲਵੇਂ, ਪਰ ਫ਼ਸਲ ਸੋਗ ਅਤੇ ਡਾਢੀ ਪੀੜ ਦੇ ਦਿਨ ਵਿੱਚ ਉੱਡ ਜਾਵੇਗੀ।

Isaiah 17:11 (UKJV) In the day shall you make your plant to grow, and in the morning shall you make your seed to flourish: but the harvest shall be a heap in the day of grief and of desperate sorrow.

9ਉਸ ਦਿਨ ਉਹਨਾਂ ਦੇ ਤਕੜੇ ਸ਼ਹਿਰ ਜਿਹੜੇ ਇਸਰਾਏਲੀਆਂ ਦੇ ਕਾਰਨ ਉਹਨਾਂ ਨੇ ਛੱਡ ਦਿੱਤੇ ਸਨ, ਝਾੜੀਆਂ ਅਤੇ ਉੱਗਣ ਲਈ ਛੱਡੀਆਂ ਥਾਵਾਂ ਵਰਗੇ ਹੋ ਜਾਣਗੇ ਅਤੇ ਸਭ ਵਿਰਾਨ ਹੋ ਜਾਵੇਗਾ।

10ਤੁਸੀਂ ਸਾਰੇ ਆਪਣੇ ਮੁਕਤੀਦਾਤੇ ਪਰਮੇਸ਼ਵਰ ਨੂੰ ਭੁੱਲ ਗਏ ਹੋ, ਅਤੇ ਆਪਣੀ ਤਕੜੀ ਚੱਟਾਨ ਨੂੰ ਯਾਦ ਨਾ ਰੱਖਿਆ। ਇਸ ਲਈ, ਭਾਵੇਂ ਤੁਸੀਂ ਸਭ ਤੋਂ ਉੱਤਮ ਬੂਟੇ ਲਗਾਉਂਦੇ ਹੋ ਅਤੇ ਵਿਦੇਸ਼ੀ ਵੇਲਾਂ ਨੂੰ ਬੀਜਦੇ ਹੋ,

11ਭਾਵੇਂ ਤੂੰ ਉਸ ਨੂੰ ਲਾਉਣ ਦੇ ਦਿਨ ਉਹ ਦੀ ਵਾੜ ਕਰੇ, ਅਤੇ ਸਵੇਰ ਨੂੰ ਆਪਣੇ ਬੀਜ ਤੋਂ ਕਲੀਆਂ ਫੁਟਵਾ ਲਵੇਂ, ਪਰ ਫ਼ਸਲ ਸੋਗ ਅਤੇ ਡਾਢੀ ਪੀੜ ਦੇ ਦਿਨ ਵਿੱਚ ਉੱਡ ਜਾਵੇਗੀ।

12ਬਹੁਤ ਸਾਰੀਆਂ ਕੌਮਾਂ ਉੱਤੇ ਹਾਏ ਜਿਹੜੀਆਂ ਗੁੱਸੇ ਕਰਦੀਆਂ ਹਨ, ਉਹ ਸਮੁੰਦਰ ਵਾਂਗ ਕ੍ਰੋਧਿਤ ਕਰਦੀਆਂ ਹਨ! ਉਨ੍ਹਾਂ ਲੋਕਾਂ ਉੱਤੇ ਹਾਏ ਜਿਹੜੇ ਗਰਜਦੇ ਹਨ, ਉਹ ਵੱਡੇ ਪਾਣੀਆਂ ਦੀ ਗਰਜ ਵਾਂਗ ਗਰਜਦੇ ਹਨ!

13ਭਾਵੇਂ ਲੋਕ ਵਗਦੇ ਪਾਣੀਆਂ ਦੀ ਗਰਜ ਵਾਂਗ ਗਰਜਦੇ ਹਨ, ਜਦੋਂ ਉਹ ਉਨ੍ਹਾਂ ਨੂੰ ਝਿੜਕਦਾ ਹੈ ਤਾਂ ਉਹ ਦੂਰ ਭੱਜ ਜਾਂਦੇ ਹਨ, ਹਵਾ ਦੇ ਅੱਗੇ ਪਹਾੜਾਂ ਉੱਤੇ ਤੂੜੀ ਵਾਂਗ, ਹਨੇਰੀ ਦੇ ਅੱਗੇ ਤੂੜੀ ਵਾਂਗ ਭੱਜਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.