ਯਸ਼ਾਯਾਹ 17

ਤਾਂ ਉਹ ਦੇ ਵਿੱਚ ਕੁਝ ਲੱਗ ਲਬੇੜ ਰਹਿ ਜਾਵੇਗੀ, ਜਿਵੇਂ ਜ਼ੈਤੂਨ ਦੇ ਹਲੂਣੇ ਨਾਲ, ਦੋ-ਤਿੰਨ ਦਾਣੇ ਉੱਪਰਲੇ ਟਹਿਣੇ ਦੇ ਸਿਰੇ ਤੇ, ਚਾਰ-ਪੰਜ ਫਲਦਾਰ ਰੁੱਖ ਦੇ ਬਾਹਰਲੇ ਟਹਿਣਿਆਂ ਉੱਤੇ ਰਹਿ ਜਾਣਗੇ,” ਇਸਰਾਏਲ ਦੇ ਪਰਮੇਸ਼ਵਰ ਯਾਹਵੇਹ ਦਾ ਵਾਕ ਹੈ।

Isaiah 17:6 (UKJV) Yet gleaning grapes shall be left in it, as the shaking of an olive tree, two or three berries in the top of the uppermost bough, four or five in the utmost fruitful branches thereof, says the LORD God of Israel.

4“ਉਸ ਦਿਨ ਯਾਕੋਬ ਦੀ ਮਹਿਮਾ ਘੱਟ ਜਾਵੇਗੀ; ਉਸ ਦੇ ਸਰੀਰ ਦੀ ਚਰਬੀ ਨਸ਼ਟ ਹੋ ਜਾਵੇਗੀ।

5ਇਹ ਇਸ ਤਰ੍ਹਾਂ ਹੋਵੇਗਾ ਜਦੋਂ ਵੱਢਣ ਵਾਲੇ ਖੜ੍ਹੇ ਅਨਾਜ ਦੀ ਵਾਢੀ ਕਰਦੇ ਹਨ, ਆਪਣੀਆਂ ਬਾਹਾਂ ਵਿੱਚ ਅਨਾਜ ਇਕੱਠਾ ਕਰਦੇ ਹਨ, ਜਿਵੇਂ ਕੋਈ ਰਫ਼ਾਈਮ ਦੀ ਵਾਦੀ ਵਿੱਚ ਅਨਾਜ ਦੇ ਸਿੱਟੇ ਚੁਗਦਾ ਹੈ।

6ਤਾਂ ਉਹ ਦੇ ਵਿੱਚ ਕੁਝ ਲੱਗ ਲਬੇੜ ਰਹਿ ਜਾਵੇਗੀ, ਜਿਵੇਂ ਜ਼ੈਤੂਨ ਦੇ ਹਲੂਣੇ ਨਾਲ, ਦੋ-ਤਿੰਨ ਦਾਣੇ ਉੱਪਰਲੇ ਟਹਿਣੇ ਦੇ ਸਿਰੇ ਤੇ, ਚਾਰ-ਪੰਜ ਫਲਦਾਰ ਰੁੱਖ ਦੇ ਬਾਹਰਲੇ ਟਹਿਣਿਆਂ ਉੱਤੇ ਰਹਿ ਜਾਣਗੇ,” ਇਸਰਾਏਲ ਦੇ ਪਰਮੇਸ਼ਵਰ ਯਾਹਵੇਹ ਦਾ ਵਾਕ ਹੈ।

7ਉਸ ਦਿਨ ਲੋਕ ਆਪਣੇ ਕਰਤਾਰ ਵੱਲ ਵੇਖਣਗੇ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਵੱਲ ਆਪਣੀਆਂ ਅੱਖਾਂ ਫੇਰਨਗੇ।

8ਉਹ ਜਗਵੇਦੀਆਂ ਵੱਲ ਨਾ ਵੇਖਣਗੇ, ਨਾ ਆਪਣੀਆਂ ਉਂਗਲੀਆਂ ਦੀ ਕਿਰਤ ਵੱਲ, ਨਾ ਅਸ਼ੇਰਾਹ ਦੀਆਂ ਮੂਰਤਾਂ ਵੱਲ ਨਾ ਸੂਰਜ ਥੰਮ੍ਹਾਂ ਵੱਲ ਵੇਖਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.