1ਹਾਏ! ਭੀਂ ਕਰਨ ਵਾਲੇ ਖੰਭਾਂ ਦਾ ਦੇਸ, ਜਿਹੜਾ ਕੂਸ਼ ਅਰਥਾਤ ਇਥੋਪਿਆ ਦੀਆਂ ਨਦੀਆਂ ਦੇ ਪਾਰ ਹੈ,
2ਜਿਹੜਾ ਰਾਹ ਦੂਤਾਂ ਨੂੰ ਸਮੁੰਦਰ ਰਾਹੀਂ ਕਾਨਿਆਂ ਦੀਆਂ ਬੇੜੀਆਂ ਵਿੱਚ ਪਾਣੀਆਂ ਦੇ ਉੱਤੇ ਇਹ ਆਖ ਕੇ ਭੇਜਦਾ ਹੈ। ਹੇ ਫੁਰਤੀਲੇ ਦੂਤੋ, ਇੱਕ ਕੌਮ ਵੱਲ ਜਾਓ, ਜਿਸ ਦੇ ਲੋਕ ਲੰਮੇ ਅਤੇ ਸੋਹਣੇ ਹਨ, ਉਨ੍ਹਾਂ ਲੋਕਾਂ ਵੱਲ ਜਿਨ੍ਹਾਂ ਦਾ ਭੈਅ ਦੂਰ-ਦੂਰ ਤੱਕ ਮੰਨਿਆ ਜਾਂਦਾ ਹੈ, ਇੱਕ ਕੌਮ ਜਿਹੜੀ ਬਲਵਾਨ ਅਤੇ ਲਤਾੜਨ ਵਾਲੀ ਹੈ, ਜਿਸ ਦੇ ਦੇਸ ਨੂੰ ਨਦੀਆਂ ਪਾੜਦੀਆਂ ਹਨ।
3ਹੇ ਸਾਰੇ ਜਗਤ ਦੇ ਲੋਕੋ, ਹੇ ਧਰਤੀ ਦੇ ਵਾਸੀਓ, ਜਦੋਂ ਪਹਾੜਾਂ ਉੱਤੇ ਝੰਡਾ ਉੱਚਾ ਹੋਵੇਗਾ, ਤੁਸੀਂ ਵੇਖੋਂਗੇ, ਅਤੇ ਜਦੋਂ ਤੁਰ੍ਹੀ ਵੱਜੇਗੀ, ਤਾਂ ਤੁਸੀਂ ਸੁਣੋਗੇ।
4ਯਾਹਵੇਹ ਨੇ ਮੈਨੂੰ ਇਹ ਆਖਿਆ ਹੈ: “ਧੁੱਪ ਵਿੱਚ ਤੇਜ ਗਰਮੀ, ਅਤੇ ਵਾਢੀ ਦੀ ਗਰਮੀ ਵਿੱਚ ਤ੍ਰੇਲ ਦੇ ਬੱਦਲ ਦੀ ਤਰ੍ਹਾਂ, ਮੈਂ ਸ਼ਾਂਤੀ ਨਾਲ ਆਪਣੇ ਭਵਨ ਵਿੱਚੋਂ ਝਾਕਾਂਗਾ।”