ਯਸ਼ਾਯਾਹ 19

ਸੋ ਯਾਹਵੇਹ ਮਿਸਰੀਆਂ ਲਈ ਆਪਣੇ ਆਪ ਨੂੰ ਪਰਗਟ ਕਰੇਗਾ ਅਤੇ ਉਸ ਦਿਨ ਉਹ ਯਾਹਵੇਹ ਨੂੰ ਮੰਨਣਗੇ। ਉਹ ਬਲੀਆਂ ਅਤੇ ਅਨਾਜ ਦੀਆਂ ਭੇਟਾਂ ਨਾਲ ਪੂਜਾ ਕਰਨਗੇ; ਉਹ ਯਾਹਵੇਹ ਅੱਗੇ ਸੁੱਖਣਾ ਸੁੱਖਣਗੇ ਅਤੇ ਉਨ੍ਹਾਂ ਨੂੰ ਪੂਰਾ ਵੀ ਕਰਨਗੇ।

Isaiah 19:21 (UKJV) And the LORD shall be known to Egypt, and the Egyptians shall know the LORD in that day, and shall do sacrifice and oblation; yea, they shall vow a vow unto the LORD, and perform it.

19ਉਸ ਦਿਨ ਮਿਸਰ ਦੇ ਵਿਚਕਾਰ ਯਾਹਵੇਹ ਲਈ ਇੱਕ ਜਗਵੇਦੀ ਹੋਵੇਗੀ ਅਤੇ ਉਹ ਦੀ ਹੱਦ ਕੋਲ ਯਾਹਵੇਹ ਲਈ ਇੱਕ ਥੰਮ੍ਹ ਹੋਵੇਗਾ।

20ਇਹ ਮਿਸਰ ਦੀ ਧਰਤੀ ਵਿੱਚ ਸਰਬਸ਼ਕਤੀਮਾਨ ਯਾਹਵੇਹ ਲਈ ਇੱਕ ਨਿਸ਼ਾਨ ਅਤੇ ਗਵਾਹ ਹੋਵੇਗਾ। ਜਦੋਂ ਉਹ ਆਪਣੇ ਜ਼ੁਲਮਾਂ ਦੇ ਕਾਰਨ ਯਾਹਵੇਹ ਨੂੰ ਪੁਕਾਰਨਗੇ, ਤਾਂ ਉਹ ਉਹਨਾਂ ਨੂੰ ਇੱਕ ਮੁਕਤੀਦਾਤਾ ਅਤੇ ਬਚਾਓ ਕਰਨ ਵਾਲਾ ਭੇਜੇਗਾ, ਅਤੇ ਉਹ ਉਹਨਾਂ ਨੂੰ ਬਚਾਵੇਗਾ।

21ਸੋ ਯਾਹਵੇਹ ਮਿਸਰੀਆਂ ਲਈ ਆਪਣੇ ਆਪ ਨੂੰ ਪਰਗਟ ਕਰੇਗਾ ਅਤੇ ਉਸ ਦਿਨ ਉਹ ਯਾਹਵੇਹ ਨੂੰ ਮੰਨਣਗੇ। ਉਹ ਬਲੀਆਂ ਅਤੇ ਅਨਾਜ ਦੀਆਂ ਭੇਟਾਂ ਨਾਲ ਪੂਜਾ ਕਰਨਗੇ; ਉਹ ਯਾਹਵੇਹ ਅੱਗੇ ਸੁੱਖਣਾ ਸੁੱਖਣਗੇ ਅਤੇ ਉਨ੍ਹਾਂ ਨੂੰ ਪੂਰਾ ਵੀ ਕਰਨਗੇ।

22ਯਾਹਵੇਹ ਮਿਸਰ ਦੇ ਲੋਕਾਂ ਨੂੰ ਇੱਕ ਮਹਾਂਮਾਰੀ ਨਾਲ ਮਾਰ ਦੇਵੇਗਾ; ਉਹ ਉਨ੍ਹਾਂ ਨੂੰ ਮਾਰ ਦੇਵੇਗਾ ਅਤੇ ਨਾਲੇ ਉਨ੍ਹਾਂ ਨੂੰ ਚੰਗਾ ਵੀ ਕਰੇਗਾ। ਉਹ ਯਾਹਵੇਹ ਵੱਲ ਮੁੜਨਗੇ, ਅਤੇ ਉਹ ਉਨ੍ਹਾਂ ਦੀਆਂ ਬੇਨਤੀਆਂ ਦਾ ਜਵਾਬ ਦੇਵੇਗਾ ਅਤੇ ਉਨ੍ਹਾਂ ਨੂੰ ਚੰਗਾ ਕਰੇਗਾ।

23ਉਸ ਦਿਨ ਮਿਸਰ ਤੋਂ ਅੱਸ਼ੂਰ ਤੱਕ ਇੱਕ ਰਾਜਮਾਰਗ ਹੋਵੇਗਾ। ਅੱਸ਼ੂਰੀ ਮਿਸਰ ਨੂੰ ਅਤੇ ਮਿਸਰੀ ਅੱਸ਼ੂਰ ਨੂੰ ਜਾਣਗੇ। ਮਿਸਰੀ ਅਤੇ ਅੱਸ਼ੂਰੀ ਇਕੱਠੇ ਉਪਾਸਨਾ ਕਰਨਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.