5ਨਦੀ ਦੇ ਪਾਣੀ ਸੁੱਕ ਜਾਣਗੇ, ਅਤੇ ਦਰਿਆ ਖੁਸ਼ਕ ਅਤੇ ਖਾਲੀ ਹੋ ਜਾਵੇਗਾ।
6ਨਹਿਰਾਂ ਵਿੱਚੋਂ ਬਦਬੂ ਆਵੇਗੀ; ਮਿਸਰ ਦੀਆਂ ਨਦੀਆਂ ਘੱਟਦੇ-ਘੱਟਦੇ ਸੁੱਕ ਜਾਣਗੀਆਂ, ਕਾਨੇ ਅਤੇ ਕਾਹਲੇ ਮੁਰਝਾ ਜਾਣਗੇ,
7ਨੀਲ ਦਰਿਆ ਉੱਤੇ, ਅਤੇ ਉਹ ਦੇ ਕੰਢੇ ਉੱਤੇ ਵਿਰਾਨੀ ਹੋਵੇਗੀ, ਜੋ ਕੁਝ ਨੀਲ ਦਰਿਆ ਦੇ ਕੋਲ ਬੀਜਿਆ ਜਾਵੇ, ਉਹ ਸੁੱਕ ਜਾਵੇਗਾ, ਉੱਡ ਜਾਵੇਗਾ ਅਤੇ ਫੇਰ ਹੋਵੇਗਾ ਨਹੀਂ।
8ਮਛੇਰੇ ਹਾਹਾਕਾਰ ਅਤੇ ਵਿਰਲਾਪ ਕਰਨਗੇ, ਉਹ ਸਾਰੇ ਜਿਹੜੇ ਨੀਲ ਵਿੱਚ ਕੁੰਡੀਆਂ ਪਾਉਂਦੇ ਹਨ, ਰੋਣਗੇ ਅਤੇ ਉਹ ਜਿਹੜੇ ਪਾਣੀਆਂ ਦੇ ਉੱਤੇ ਜਾਲ ਵਿਛਾਉਂਦੇ ਹਨ ਢਿੱਲੇ ਪੈ ਜਾਣਗੇ।
9ਮਹੀਨ ਕਤਾਨ ਦੇ ਕਾਰੀਗਰ, ਅਤੇ ਚਿੱਟੇ ਸੂਤ ਦੇ ਬੁਣਨ ਵਾਲਿਆਂ ਦੀ ਆਸ ਟੁੱਟ ਜਾਵੇਗੀ।