ਯਸ਼ਾਯਾਹ 2

ਸਰਬਸ਼ਕਤੀਮਾਨ ਯਾਹਵੇਹ ਕੋਲ ਇੱਕ ਦਿਨ ਹੈ ਜਿਹੜਾ ਹਰੇਕ ਘਮੰਡੀ ਅਤੇ ਅਭਮਾਨੀ ਦੇ ਵਿਰੁੱਧ, ਉਨ੍ਹਾਂ ਸਾਰਿਆਂ ਲਈ ਜੋ ਉੱਚੇ ਹਨ (ਅਤੇ ਉਹ ਨੀਵੇਂ ਕੀਤੇ ਜਾਣਗੇ),

Isaiah 2:12 (UKJV) For the day of the LORD of hosts shall be upon every one that is proud and lofty, and upon every one that is lifted up; and he shall be brought low:

10ਚੱਟਾਨਾਂ ਵਿੱਚ ਜਾਓ, ਜ਼ਮੀਨ ਵਿੱਚ ਲੁਕ ਜਾਓ ਯਾਹਵੇਹ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਚੱਟਾਨ ਵਿੱਚ ਵੜ ਅਤੇ ਮਿੱਟੀ ਵਿੱਚ ਲੁੱਕ ਜਾ!

11ਹੰਕਾਰੀ ਦੀਆਂ ਅੱਖਾਂ ਨੀਵੀਆਂ ਹੋ ਜਾਣਗੀਆਂ ਅਤੇ ਮਨੁੱਖਾਂ ਦਾ ਹੰਕਾਰ ਨਿਵਾਇਆ ਜਾਵੇਗਾ, ਉਸ ਦਿਨ ਇਕੱਲੇ ਯਾਹਵੇਹ ਨੂੰ ਉੱਚਾ ਕੀਤਾ ਜਾਵੇਗਾ।

12ਸਰਬਸ਼ਕਤੀਮਾਨ ਯਾਹਵੇਹ ਕੋਲ ਇੱਕ ਦਿਨ ਹੈ ਜਿਹੜਾ ਹਰੇਕ ਘਮੰਡੀ ਅਤੇ ਅਭਮਾਨੀ ਦੇ ਵਿਰੁੱਧ, ਉਨ੍ਹਾਂ ਸਾਰਿਆਂ ਲਈ ਜੋ ਉੱਚੇ ਹਨ (ਅਤੇ ਉਹ ਨੀਵੇਂ ਕੀਤੇ ਜਾਣਗੇ),

13ਨਾਲੇ ਲਬਾਨੋਨ ਦੇ ਸਾਰੇ ਦਿਆਰਾਂ ਦੇ ਵਿਰੁੱਧ, ਜਿਹੜੇ ਉੱਚੇ ਅਤੇ ਵਧੀਆ ਹਨ, ਅਤੇ ਬਾਸ਼ਾਨ ਦੇ ਸਾਰੇ ਬਲੂਤਾਂ ਦੇ ਵਿਰੁੱਧ,

14ਸਾਰੇ ਉੱਚੇ ਪਹਾੜਾਂ ਅਤੇ ਸਾਰੀਆਂ ਉੱਚੀਆਂ ਪਹਾੜੀਆਂ ਲਈ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.