ਯਸ਼ਾਯਾਹ 2

ਉਹ ਕੌਮਾਂ ਵਿੱਚ ਨਿਆਂ ਕਰੇਗਾ ਅਤੇ ਬਹੁਤ ਸਾਰੇ ਲੋਕਾਂ ਦੇ ਝਗੜਿਆਂ ਦਾ ਨਿਪਟਾਰਾ ਕਰੇਗਾ। ਉਹ ਆਪਣੀਆਂ ਤਲਵਾਰਾਂ ਨੂੰ ਕੁੱਟ-ਕੁੱਟ ਕੇ ਹੱਲ ਦੇ ਫ਼ਾਲ ਅਤੇ ਆਪਣੇ ਬਰਛਿਆਂ ਨੂੰ ਦਾਤੀਆਂ ਬਣਾਉਣਗੇ ਅਤੇ ਆਪਣੇ ਬਰਛਿਆਂ ਨੂੰ ਕੁੰਡੀਆਂ ਬਣਾ ਲੈਣਗੇ। ਕੌਮ-ਕੌਮ ਦੇ ਵਿਰੁੱਧ ਤਲਵਾਰ ਨਹੀਂ ਚੁੱਕੇਗੀ, ਅਤੇ ਉਹ ਫੇਰ ਕਦੀ ਵੀ ਲੜਾਈ ਨਾ ਸਿੱਖਣਗੇ।

Isaiah 2:4 (UKJV) And he shall judge among the nations, and shall rebuke many people: and they shall beat their swords into plowshares, and their spears into pruning hooks: nation shall not lift up sword against nation, neither shall they learn war any more.

2ਅੰਤ ਦੇ ਦਿਨਾਂ ਵਿੱਚ ਅਜਿਹਾ ਹੋਵੇਗਾ ਯਾਹਵੇਹ ਦੇ ਭਵਨ ਦਾ ਪਰਬਤ ਸਾਰਿਆਂ ਪਹਾੜਾਂ ਵਿੱਚੋਂ ਸਭ ਤੋਂ ਉੱਚਾ ਹੋਵੇਗਾ, ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਾਰੀਆਂ ਕੌਮਾਂ ਵਗਦੀ ਨਦੀ ਵਾਂਗ ਉਸ ਦੇ ਵੱਲ ਵਗਣਗੀਆਂ।

3ਬਹੁਤ ਸਾਰੇ ਲੋਕ ਆਉਣਗੇ ਅਤੇ ਆਖਣਗੇ, “ਆਓ, ਅਸੀਂ ਯਾਹਵੇਹ ਦੇ ਪਰਬਤ ਉੱਤੇ ਚੜ੍ਹੀਏ, ਯਾਹਵੇਹ ਯਾਕੋਬ ਦੇ ਪਰਮੇਸ਼ਵਰ ਦੇ ਭਵਨ ਵੱਲ ਜਾਈਏ। ਤਾਂ ਜੋ ਉਹ ਸਾਨੂੰ ਆਪਣੇ ਰਾਹ ਸਿਖਾਵੇ, ਅਤੇ ਅਸੀਂ ਉਸ ਦੇ ਰਾਹਾਂ ਵਿੱਚ ਚੱਲੀਏ।” ਕਿਉਂ ਜੋ ਬਿਵਸਥਾ ਸੀਯੋਨ ਤੋਂ, ਅਤੇ ਯਾਹਵੇਹ ਦਾ ਬਚਨ ਯੇਰੂਸ਼ਲੇਮ ਤੋਂ ਨਿੱਕਲੇਗਾ।

4ਉਹ ਕੌਮਾਂ ਵਿੱਚ ਨਿਆਂ ਕਰੇਗਾ ਅਤੇ ਬਹੁਤ ਸਾਰੇ ਲੋਕਾਂ ਦੇ ਝਗੜਿਆਂ ਦਾ ਨਿਪਟਾਰਾ ਕਰੇਗਾ। ਉਹ ਆਪਣੀਆਂ ਤਲਵਾਰਾਂ ਨੂੰ ਕੁੱਟ-ਕੁੱਟ ਕੇ ਹੱਲ ਦੇ ਫ਼ਾਲ ਅਤੇ ਆਪਣੇ ਬਰਛਿਆਂ ਨੂੰ ਦਾਤੀਆਂ ਬਣਾਉਣਗੇ ਅਤੇ ਆਪਣੇ ਬਰਛਿਆਂ ਨੂੰ ਕੁੰਡੀਆਂ ਬਣਾ ਲੈਣਗੇ। ਕੌਮ-ਕੌਮ ਦੇ ਵਿਰੁੱਧ ਤਲਵਾਰ ਨਹੀਂ ਚੁੱਕੇਗੀ, ਅਤੇ ਉਹ ਫੇਰ ਕਦੀ ਵੀ ਲੜਾਈ ਨਾ ਸਿੱਖਣਗੇ।

5ਆਓ, ਯਾਕੋਬ ਦੀ ਸੰਤਾਨ, ਅਸੀਂ ਯਾਹਵੇਹ ਦੇ ਚਾਨਣ ਵਿੱਚ ਚੱਲੀਏ।

6ਹੇ ਯਾਹਵੇਹ ਤੂੰ ਤਾਂ ਆਪਣੀ ਪਰਜਾ ਯਾਕੋਬ ਦੇ ਵੰਸ਼ ਨੂੰ ਛੱਡ ਦਿੱਤਾ ਹੈ। ਉਹ ਪੂਰਬ ਦੇ ਵਹਿਮਾਂ ਨਾਲ ਭਰੇ ਹੋਏ ਹਨ; ਉਹ ਫ਼ਲਿਸਤੀਆਂ ਵਾਂਗ ਭਵਿੱਖਬਾਣੀ ਦਾ ਅਭਿਆਸ ਕਰਦੇ ਹਨ ਅਤੇ ਪਰਦੇਸੀਆਂ ਦੀਆਂ ਰੀਤਾਂ ਨੂੰ ਗਲ਼ ਨਾਲ ਲਾਉਂਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.