3ਬਹੁਤ ਸਾਰੇ ਲੋਕ ਆਉਣਗੇ ਅਤੇ ਆਖਣਗੇ, “ਆਓ, ਅਸੀਂ ਯਾਹਵੇਹ ਦੇ ਪਰਬਤ ਉੱਤੇ ਚੜ੍ਹੀਏ, ਯਾਹਵੇਹ ਯਾਕੋਬ ਦੇ ਪਰਮੇਸ਼ਵਰ ਦੇ ਭਵਨ ਵੱਲ ਜਾਈਏ। ਤਾਂ ਜੋ ਉਹ ਸਾਨੂੰ ਆਪਣੇ ਰਾਹ ਸਿਖਾਵੇ, ਅਤੇ ਅਸੀਂ ਉਸ ਦੇ ਰਾਹਾਂ ਵਿੱਚ ਚੱਲੀਏ।” ਕਿਉਂ ਜੋ ਬਿਵਸਥਾ ਸੀਯੋਨ ਤੋਂ, ਅਤੇ ਯਾਹਵੇਹ ਦਾ ਬਚਨ ਯੇਰੂਸ਼ਲੇਮ ਤੋਂ ਨਿੱਕਲੇਗਾ।
4ਉਹ ਕੌਮਾਂ ਵਿੱਚ ਨਿਆਂ ਕਰੇਗਾ ਅਤੇ ਬਹੁਤ ਸਾਰੇ ਲੋਕਾਂ ਦੇ ਝਗੜਿਆਂ ਦਾ ਨਿਪਟਾਰਾ ਕਰੇਗਾ। ਉਹ ਆਪਣੀਆਂ ਤਲਵਾਰਾਂ ਨੂੰ ਕੁੱਟ-ਕੁੱਟ ਕੇ ਹੱਲ ਦੇ ਫ਼ਾਲ ਅਤੇ ਆਪਣੇ ਬਰਛਿਆਂ ਨੂੰ ਦਾਤੀਆਂ ਬਣਾਉਣਗੇ ਅਤੇ ਆਪਣੇ ਬਰਛਿਆਂ ਨੂੰ ਕੁੰਡੀਆਂ ਬਣਾ ਲੈਣਗੇ। ਕੌਮ-ਕੌਮ ਦੇ ਵਿਰੁੱਧ ਤਲਵਾਰ ਨਹੀਂ ਚੁੱਕੇਗੀ, ਅਤੇ ਉਹ ਫੇਰ ਕਦੀ ਵੀ ਲੜਾਈ ਨਾ ਸਿੱਖਣਗੇ।
5ਆਓ, ਯਾਕੋਬ ਦੀ ਸੰਤਾਨ, ਅਸੀਂ ਯਾਹਵੇਹ ਦੇ ਚਾਨਣ ਵਿੱਚ ਚੱਲੀਏ।
6ਹੇ ਯਾਹਵੇਹ ਤੂੰ ਤਾਂ ਆਪਣੀ ਪਰਜਾ ਯਾਕੋਬ ਦੇ ਵੰਸ਼ ਨੂੰ ਛੱਡ ਦਿੱਤਾ ਹੈ। ਉਹ ਪੂਰਬ ਦੇ ਵਹਿਮਾਂ ਨਾਲ ਭਰੇ ਹੋਏ ਹਨ; ਉਹ ਫ਼ਲਿਸਤੀਆਂ ਵਾਂਗ ਭਵਿੱਖਬਾਣੀ ਦਾ ਅਭਿਆਸ ਕਰਦੇ ਹਨ ਅਤੇ ਪਰਦੇਸੀਆਂ ਦੀਆਂ ਰੀਤਾਂ ਨੂੰ ਗਲ਼ ਨਾਲ ਲਾਉਂਦੇ ਹਨ।
7ਉਨ੍ਹਾਂ ਦੀ ਧਰਤੀ ਚਾਂਦੀ ਅਤੇ ਸੋਨੇ ਨਾਲ ਭਰੀ ਹੋਈ ਹੈ, ਉਨ੍ਹਾਂ ਦੇ ਖ਼ਜ਼ਾਨਿਆਂ ਦਾ ਕੋਈ ਅੰਤ ਨਹੀਂ ਹੈ। ਉਨ੍ਹਾਂ ਦੀ ਧਰਤੀ ਘੋੜਿਆਂ ਨਾਲ ਭਰੀ ਹੋਈ ਹੈ, ਉਨ੍ਹਾਂ ਦੇ ਰਥਾਂ ਦਾ ਕੋਈ ਅੰਤ ਨਹੀਂ ਹੈ।