ਯਸ਼ਾਯਾਹ 2

ਹੇ ਯਾਹਵੇਹ ਤੂੰ ਤਾਂ ਆਪਣੀ ਪਰਜਾ ਯਾਕੋਬ ਦੇ ਵੰਸ਼ ਨੂੰ ਛੱਡ ਦਿੱਤਾ ਹੈ। ਉਹ ਪੂਰਬ ਦੇ ਵਹਿਮਾਂ ਨਾਲ ਭਰੇ ਹੋਏ ਹਨ; ਉਹ ਫ਼ਲਿਸਤੀਆਂ ਵਾਂਗ ਭਵਿੱਖਬਾਣੀ ਦਾ ਅਭਿਆਸ ਕਰਦੇ ਹਨ ਅਤੇ ਪਰਦੇਸੀਆਂ ਦੀਆਂ ਰੀਤਾਂ ਨੂੰ ਗਲ਼ ਨਾਲ ਲਾਉਂਦੇ ਹਨ।

Isaiah 2:6 (UKJV) Therefore you have forsaken your people the house of Jacob, because they be replenished from the east, and are soothsayers like the Philistines, and they please themselves in the children of strangers.

4ਉਹ ਕੌਮਾਂ ਵਿੱਚ ਨਿਆਂ ਕਰੇਗਾ ਅਤੇ ਬਹੁਤ ਸਾਰੇ ਲੋਕਾਂ ਦੇ ਝਗੜਿਆਂ ਦਾ ਨਿਪਟਾਰਾ ਕਰੇਗਾ। ਉਹ ਆਪਣੀਆਂ ਤਲਵਾਰਾਂ ਨੂੰ ਕੁੱਟ-ਕੁੱਟ ਕੇ ਹੱਲ ਦੇ ਫ਼ਾਲ ਅਤੇ ਆਪਣੇ ਬਰਛਿਆਂ ਨੂੰ ਦਾਤੀਆਂ ਬਣਾਉਣਗੇ ਅਤੇ ਆਪਣੇ ਬਰਛਿਆਂ ਨੂੰ ਕੁੰਡੀਆਂ ਬਣਾ ਲੈਣਗੇ। ਕੌਮ-ਕੌਮ ਦੇ ਵਿਰੁੱਧ ਤਲਵਾਰ ਨਹੀਂ ਚੁੱਕੇਗੀ, ਅਤੇ ਉਹ ਫੇਰ ਕਦੀ ਵੀ ਲੜਾਈ ਨਾ ਸਿੱਖਣਗੇ।

5ਆਓ, ਯਾਕੋਬ ਦੀ ਸੰਤਾਨ, ਅਸੀਂ ਯਾਹਵੇਹ ਦੇ ਚਾਨਣ ਵਿੱਚ ਚੱਲੀਏ।

6ਹੇ ਯਾਹਵੇਹ ਤੂੰ ਤਾਂ ਆਪਣੀ ਪਰਜਾ ਯਾਕੋਬ ਦੇ ਵੰਸ਼ ਨੂੰ ਛੱਡ ਦਿੱਤਾ ਹੈ। ਉਹ ਪੂਰਬ ਦੇ ਵਹਿਮਾਂ ਨਾਲ ਭਰੇ ਹੋਏ ਹਨ; ਉਹ ਫ਼ਲਿਸਤੀਆਂ ਵਾਂਗ ਭਵਿੱਖਬਾਣੀ ਦਾ ਅਭਿਆਸ ਕਰਦੇ ਹਨ ਅਤੇ ਪਰਦੇਸੀਆਂ ਦੀਆਂ ਰੀਤਾਂ ਨੂੰ ਗਲ਼ ਨਾਲ ਲਾਉਂਦੇ ਹਨ।

7ਉਨ੍ਹਾਂ ਦੀ ਧਰਤੀ ਚਾਂਦੀ ਅਤੇ ਸੋਨੇ ਨਾਲ ਭਰੀ ਹੋਈ ਹੈ, ਉਨ੍ਹਾਂ ਦੇ ਖ਼ਜ਼ਾਨਿਆਂ ਦਾ ਕੋਈ ਅੰਤ ਨਹੀਂ ਹੈ। ਉਨ੍ਹਾਂ ਦੀ ਧਰਤੀ ਘੋੜਿਆਂ ਨਾਲ ਭਰੀ ਹੋਈ ਹੈ, ਉਨ੍ਹਾਂ ਦੇ ਰਥਾਂ ਦਾ ਕੋਈ ਅੰਤ ਨਹੀਂ ਹੈ।

8ਉਨ੍ਹਾਂ ਦੀ ਧਰਤੀ ਮੂਰਤੀਆਂ ਨਾਲ ਭਰੀ ਹੋਈ ਹੈ; ਉਹ ਆਪਣੀ ਦਸਤਕਾਰੀ ਨੂੰ ਮੱਥਾ ਟੇਕਦੇ ਹਨ, ਜਿਹੜੀ ਉਹਨਾਂ ਦੀਆਂ ਉਂਗਲੀਆਂ ਦਾ ਕੰਮ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.