ਯਸ਼ਾਯਾਹ 22

ਹੇ ਸ਼ੋਰ ਨਾਲ ਭਰੇ ਹੋਏ ਰੌਲ਼ੇ ਵਾਲੇ ਸ਼ਹਿਰ! ਹੇ ਅਨੰਦਮਈ ਨਗਰ! ਤੁਹਾਡੇ ਵੱਢੇ ਨਾ ਤਲਵਾਰ ਨਾਲ ਮਾਰੇ ਗਏ, ਨਾ ਉਹ ਲੜਾਈ ਵਿੱਚ ਮਰੇ।

Isaiah 22:2 (UKJV) You that are full of stirs, a tumultuous city, joyous city: your slain men are not slain with the sword, nor dead in battle.

1ਦਰਸ਼ਣ ਦੀ ਘਾਟੀ ਦੇ ਵਿਰੁੱਧ ਇੱਕ ਭਵਿੱਖਬਾਣੀ: ਤੁਹਾਨੂੰ ਹੁਣ ਕੀ ਪਰੇਸ਼ਾਨੀ ਹੈ, ਤੁਸੀਂ ਜੋ ਸਾਰਿਆਂ ਦੇ ਸਾਰੇ ਕੋਠਿਆਂ ਉੱਤੇ ਚੜ੍ਹ ਗਏ ਹੋ,

2ਹੇ ਸ਼ੋਰ ਨਾਲ ਭਰੇ ਹੋਏ ਰੌਲ਼ੇ ਵਾਲੇ ਸ਼ਹਿਰ! ਹੇ ਅਨੰਦਮਈ ਨਗਰ! ਤੁਹਾਡੇ ਵੱਢੇ ਨਾ ਤਲਵਾਰ ਨਾਲ ਮਾਰੇ ਗਏ, ਨਾ ਉਹ ਲੜਾਈ ਵਿੱਚ ਮਰੇ।

3ਤੁਹਾਡੇ ਸਾਰੇ ਆਗੂ ਇਕੱਠੇ ਭੱਜ ਗਏ, ਉਹ ਕਮਾਨ ਦੀ ਵਰਤੋਂ ਕੀਤੇ ਬਿਨਾਂ ਫੜੇ ਗਏ ਹਨ। ਤੁਸੀਂ ਸਾਰੇ ਜਿਹੜੇ ਫੜ੍ਹੇ ਗਏ ਸੀ, ਇੱਕਠੇ ਕੈਦੀ ਬਣਾਏ ਗਏ, ਜਦੋਂ ਦੁਸ਼ਮਣ ਅਜੇ ਦੂਰ ਸੀ ਤਾਂ ਭੱਜ ਗਏ।

4ਇਸ ਲਈ ਮੈਂ ਆਖਿਆ, “ਮੇਰੇ ਕੋਲੋਂ ਹਟ ਜਾਹ। ਮੈ ਫੁੱਟ-ਫੁੱਟ ਕੇ ਰੋਵਾਂਗਾ। ਮੇਰੇ ਲੋਕਾਂ ਦੀ ਤਬਾਹੀ ਉੱਤੇ ਮੈਨੂੰ ਦਿਲਾਸਾ ਦੇਣ ਦੀ ਕੋਸ਼ਿਸ਼ ਨਾ ਕਰੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.