ਯਸ਼ਾਯਾਹ 22

ਤੁਹਾਡੇ ਸਾਰੇ ਆਗੂ ਇਕੱਠੇ ਭੱਜ ਗਏ, ਉਹ ਕਮਾਨ ਦੀ ਵਰਤੋਂ ਕੀਤੇ ਬਿਨਾਂ ਫੜੇ ਗਏ ਹਨ। ਤੁਸੀਂ ਸਾਰੇ ਜਿਹੜੇ ਫੜ੍ਹੇ ਗਏ ਸੀ, ਇੱਕਠੇ ਕੈਦੀ ਬਣਾਏ ਗਏ, ਜਦੋਂ ਦੁਸ਼ਮਣ ਅਜੇ ਦੂਰ ਸੀ ਤਾਂ ਭੱਜ ਗਏ।

Isaiah 22:3 (UKJV) All your rulers are fled together, they are bound by the archers: all that are found in you are bound together, which have fled from far.

1ਦਰਸ਼ਣ ਦੀ ਘਾਟੀ ਦੇ ਵਿਰੁੱਧ ਇੱਕ ਭਵਿੱਖਬਾਣੀ: ਤੁਹਾਨੂੰ ਹੁਣ ਕੀ ਪਰੇਸ਼ਾਨੀ ਹੈ, ਤੁਸੀਂ ਜੋ ਸਾਰਿਆਂ ਦੇ ਸਾਰੇ ਕੋਠਿਆਂ ਉੱਤੇ ਚੜ੍ਹ ਗਏ ਹੋ,

2ਹੇ ਸ਼ੋਰ ਨਾਲ ਭਰੇ ਹੋਏ ਰੌਲ਼ੇ ਵਾਲੇ ਸ਼ਹਿਰ! ਹੇ ਅਨੰਦਮਈ ਨਗਰ! ਤੁਹਾਡੇ ਵੱਢੇ ਨਾ ਤਲਵਾਰ ਨਾਲ ਮਾਰੇ ਗਏ, ਨਾ ਉਹ ਲੜਾਈ ਵਿੱਚ ਮਰੇ।

3ਤੁਹਾਡੇ ਸਾਰੇ ਆਗੂ ਇਕੱਠੇ ਭੱਜ ਗਏ, ਉਹ ਕਮਾਨ ਦੀ ਵਰਤੋਂ ਕੀਤੇ ਬਿਨਾਂ ਫੜੇ ਗਏ ਹਨ। ਤੁਸੀਂ ਸਾਰੇ ਜਿਹੜੇ ਫੜ੍ਹੇ ਗਏ ਸੀ, ਇੱਕਠੇ ਕੈਦੀ ਬਣਾਏ ਗਏ, ਜਦੋਂ ਦੁਸ਼ਮਣ ਅਜੇ ਦੂਰ ਸੀ ਤਾਂ ਭੱਜ ਗਏ।

4ਇਸ ਲਈ ਮੈਂ ਆਖਿਆ, “ਮੇਰੇ ਕੋਲੋਂ ਹਟ ਜਾਹ। ਮੈ ਫੁੱਟ-ਫੁੱਟ ਕੇ ਰੋਵਾਂਗਾ। ਮੇਰੇ ਲੋਕਾਂ ਦੀ ਤਬਾਹੀ ਉੱਤੇ ਮੈਨੂੰ ਦਿਲਾਸਾ ਦੇਣ ਦੀ ਕੋਸ਼ਿਸ਼ ਨਾ ਕਰੋ।”

5ਪ੍ਰਭੂ, ਸਰਬਸ਼ਕਤੀਮਾਨ ਯਾਹਵੇਹ ਦਾ ਠਹਿਰਾਇਆ ਹੋਇਆ ਇੱਕ ਦਿਨ ਹੈ, ਦਰਸ਼ਣ ਵਾਲੀ ਘਾਟੀ ਵਿੱਚ ਰੌਲ਼ੇ ਅਤੇ ਲਤਾੜਨ ਅਤੇ ਗੜਬੜ ਦਾ ਦਿਨ, ਕੰਧਾਂ ਦਾ ਢੱਠਣਾ ਅਤੇ ਰੌਲ਼ਾ ਪਹਾੜਾਂ ਤੱਕ ਪਹੁੰਚਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.