ਯਸ਼ਾਯਾਹ 22

ਪ੍ਰਭੂ, ਸਰਬਸ਼ਕਤੀਮਾਨ ਯਾਹਵੇਹ ਦਾ ਠਹਿਰਾਇਆ ਹੋਇਆ ਇੱਕ ਦਿਨ ਹੈ, ਦਰਸ਼ਣ ਵਾਲੀ ਘਾਟੀ ਵਿੱਚ ਰੌਲ਼ੇ ਅਤੇ ਲਤਾੜਨ ਅਤੇ ਗੜਬੜ ਦਾ ਦਿਨ, ਕੰਧਾਂ ਦਾ ਢੱਠਣਾ ਅਤੇ ਰੌਲ਼ਾ ਪਹਾੜਾਂ ਤੱਕ ਪਹੁੰਚਿਆ।

Isaiah 22:5 (UKJV) For it is a day of trouble, and of treading down, and of perplexity by the Lord GOD of hosts in the valley of vision, breaking down the walls, and of crying to the mountains.

3ਤੁਹਾਡੇ ਸਾਰੇ ਆਗੂ ਇਕੱਠੇ ਭੱਜ ਗਏ, ਉਹ ਕਮਾਨ ਦੀ ਵਰਤੋਂ ਕੀਤੇ ਬਿਨਾਂ ਫੜੇ ਗਏ ਹਨ। ਤੁਸੀਂ ਸਾਰੇ ਜਿਹੜੇ ਫੜ੍ਹੇ ਗਏ ਸੀ, ਇੱਕਠੇ ਕੈਦੀ ਬਣਾਏ ਗਏ, ਜਦੋਂ ਦੁਸ਼ਮਣ ਅਜੇ ਦੂਰ ਸੀ ਤਾਂ ਭੱਜ ਗਏ।

4ਇਸ ਲਈ ਮੈਂ ਆਖਿਆ, “ਮੇਰੇ ਕੋਲੋਂ ਹਟ ਜਾਹ। ਮੈ ਫੁੱਟ-ਫੁੱਟ ਕੇ ਰੋਵਾਂਗਾ। ਮੇਰੇ ਲੋਕਾਂ ਦੀ ਤਬਾਹੀ ਉੱਤੇ ਮੈਨੂੰ ਦਿਲਾਸਾ ਦੇਣ ਦੀ ਕੋਸ਼ਿਸ਼ ਨਾ ਕਰੋ।”

5ਪ੍ਰਭੂ, ਸਰਬਸ਼ਕਤੀਮਾਨ ਯਾਹਵੇਹ ਦਾ ਠਹਿਰਾਇਆ ਹੋਇਆ ਇੱਕ ਦਿਨ ਹੈ, ਦਰਸ਼ਣ ਵਾਲੀ ਘਾਟੀ ਵਿੱਚ ਰੌਲ਼ੇ ਅਤੇ ਲਤਾੜਨ ਅਤੇ ਗੜਬੜ ਦਾ ਦਿਨ, ਕੰਧਾਂ ਦਾ ਢੱਠਣਾ ਅਤੇ ਰੌਲ਼ਾ ਪਹਾੜਾਂ ਤੱਕ ਪਹੁੰਚਿਆ।

6ਏਲਾਮ ਆਪਣੇ ਰਥਾਂ, ਅਤੇ ਘੋੜਿਆਂ ਨਾਲ ਤਰਕਸ਼ ਚੁੱਕਦੀ ਹੈ, ਕੀਰ ਢਾਲ਼ ਨੂੰ ਖੋਲ੍ਹਦਾ ਹੈ।

7ਤੁਹਾਡੀਆਂ ਸਭ ਤੋਂ ਚੰਗੀਆਂ ਵਾਦੀਆਂ ਰਥਾਂ ਨਾਲ ਭਰੀਆਂ ਹੋਈਆਂ ਹਨ, ਅਤੇ ਘੋੜਸਵਾਰ ਸ਼ਹਿਰ ਦੇ ਦਰਵਾਜ਼ਿਆਂ ਉੱਤੇ ਤਾਇਨਾਤ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.