ਯਸ਼ਾਯਾਹ 22

ਏਲਾਮ ਆਪਣੇ ਰਥਾਂ, ਅਤੇ ਘੋੜਿਆਂ ਨਾਲ ਤਰਕਸ਼ ਚੁੱਕਦੀ ਹੈ, ਕੀਰ ਢਾਲ਼ ਨੂੰ ਖੋਲ੍ਹਦਾ ਹੈ।

Isaiah 22:6 (UKJV) And Elam bare the quiver with chariots of men and horsemen, and Kir uncovered the shield.

4ਇਸ ਲਈ ਮੈਂ ਆਖਿਆ, “ਮੇਰੇ ਕੋਲੋਂ ਹਟ ਜਾਹ। ਮੈ ਫੁੱਟ-ਫੁੱਟ ਕੇ ਰੋਵਾਂਗਾ। ਮੇਰੇ ਲੋਕਾਂ ਦੀ ਤਬਾਹੀ ਉੱਤੇ ਮੈਨੂੰ ਦਿਲਾਸਾ ਦੇਣ ਦੀ ਕੋਸ਼ਿਸ਼ ਨਾ ਕਰੋ।”

5ਪ੍ਰਭੂ, ਸਰਬਸ਼ਕਤੀਮਾਨ ਯਾਹਵੇਹ ਦਾ ਠਹਿਰਾਇਆ ਹੋਇਆ ਇੱਕ ਦਿਨ ਹੈ, ਦਰਸ਼ਣ ਵਾਲੀ ਘਾਟੀ ਵਿੱਚ ਰੌਲ਼ੇ ਅਤੇ ਲਤਾੜਨ ਅਤੇ ਗੜਬੜ ਦਾ ਦਿਨ, ਕੰਧਾਂ ਦਾ ਢੱਠਣਾ ਅਤੇ ਰੌਲ਼ਾ ਪਹਾੜਾਂ ਤੱਕ ਪਹੁੰਚਿਆ।

6ਏਲਾਮ ਆਪਣੇ ਰਥਾਂ, ਅਤੇ ਘੋੜਿਆਂ ਨਾਲ ਤਰਕਸ਼ ਚੁੱਕਦੀ ਹੈ, ਕੀਰ ਢਾਲ਼ ਨੂੰ ਖੋਲ੍ਹਦਾ ਹੈ।

7ਤੁਹਾਡੀਆਂ ਸਭ ਤੋਂ ਚੰਗੀਆਂ ਵਾਦੀਆਂ ਰਥਾਂ ਨਾਲ ਭਰੀਆਂ ਹੋਈਆਂ ਹਨ, ਅਤੇ ਘੋੜਸਵਾਰ ਸ਼ਹਿਰ ਦੇ ਦਰਵਾਜ਼ਿਆਂ ਉੱਤੇ ਤਾਇਨਾਤ ਹਨ।

8ਯਾਹਵੇਹ ਨੇ ਯਹੂਦਾਹ ਦੀ ਰੱਖਿਆ ਨੂੰ ਖੋਹ ਲਿਆ, ਅਤੇ ਤੁਸੀਂ ਉਸ ਦਿਨ ਜੰਗਲ ਦੇ ਮਹਿਲ ਵਿੱਚ ਹਥਿਆਰਾਂ ਵੱਲ ਵੇਖਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.