ਯਸ਼ਾਯਾਹ 23

ਯਾਹਵੇਹ ਨੇ ਆਪਣਾ ਹੱਥ ਸਮੁੰਦਰ ਉੱਤੇ ਪਸਾਰਿਆ ਹੈ ਅਤੇ ਉਸ ਦੇ ਰਾਜਾਂ ਨੂੰ ਹਿਲਾਇਆ ਹੈ। ਉਸ ਨੇ ਕਨਾਨ ਦੇ ਬਾਰੇ ਹੁਕਮ ਦਿੱਤਾ ਹੈ ਕਿ ਉਹ ਦੇ ਕਿਲ੍ਹੇ ਨਸ਼ਟ ਕੀਤੇ ਜਾਣ।

Isaiah 23:11 (UKJV) He stretched out his hand over the sea, he shook the kingdoms: the LORD has given a commandment against the merchant city, to destroy the strong holds thereof.

9ਸਰਬਸ਼ਕਤੀਮਾਨ ਯਾਹਵੇਹ ਨੇ ਇਸ ਦੀ ਯੋਜਨਾ ਬਣਾਈ, ਆਪਣੀ ਸਾਰੀ ਸ਼ਾਨ ਵਿੱਚ ਉਸ ਦੇ ਹੰਕਾਰ ਨੂੰ ਘਟਾਉਣ ਅਤੇ ਧਰਤੀ ਦੇ ਸਾਰੇ ਪ੍ਰਸਿੱਧ ਲੋਕਾਂ ਨੂੰ ਨਿਮਰ ਕਰੇ।

10ਨੀਲ ਦਰਿਆ ਵਾਂਗੂੰ ਆਪਣੇ ਦੇਸ ਨੂੰ ਲੰਘ ਜਾ, ਹੇ ਤਰਸ਼ੀਸ਼ ਦੀ ਧੀਏ ਕਿਉਂ ਜੋ ਹੁਣ ਤੇਰੇ ਕੋਲ ਕੋਈ ਬੰਦਰਗਾਹ ਨਹੀਂ ਹੈ।

11ਯਾਹਵੇਹ ਨੇ ਆਪਣਾ ਹੱਥ ਸਮੁੰਦਰ ਉੱਤੇ ਪਸਾਰਿਆ ਹੈ ਅਤੇ ਉਸ ਦੇ ਰਾਜਾਂ ਨੂੰ ਹਿਲਾਇਆ ਹੈ। ਉਸ ਨੇ ਕਨਾਨ ਦੇ ਬਾਰੇ ਹੁਕਮ ਦਿੱਤਾ ਹੈ ਕਿ ਉਹ ਦੇ ਕਿਲ੍ਹੇ ਨਸ਼ਟ ਕੀਤੇ ਜਾਣ।

12ਉਸ ਨੇ ਆਖਿਆ, ਹੇ ਸੀਦੋਨ ਦੀ ਦੁਖਿਆਰੀਏ ਕੁਆਰੀਏ ਧੀਏ! ਤੂੰ ਫੇਰ ਕਦੇ ਖੁਸ਼ ਨਾ ਹੋਵੇਂਗੀ, ਉੱਠ ਕਿੱਤੀਮ ਨੂੰ ਲੰਘ ਜਾ! ਪਰ ਉੱਥੇ ਵੀ ਤੇਰੇ ਲਈ ਅਰਾਮ ਨਹੀਂ ਹੋਵੇਗਾ।

13ਕਸਦੀਆਂ ਦੇ ਦੇਸ ਵੱਲ ਵੇਖੋ, ਇਸ ਪਰਜਾ ਦਾ ਹੁਣ ਕੋਈ ਲੇਖਾ ਨਹੀਂ ਹੈ! ਅੱਸ਼ੂਰੀਆਂ ਨੇ ਇਸ ਨੂੰ ਜੰਗਲੀ ਜਾਨਵਰਾਂ ਲਈ ਜਗ੍ਹਾ ਬਣਾ ਦਿੱਤਾ ਹੈ; ਉਨ੍ਹਾਂ ਨੇ ਆਪਣੇ ਘੇਰੇ ਵਾਲੇ ਬੁਰਜਾਂ ਨੂੰ ਖੜਾ ਕੀਤਾ, ਉਨ੍ਹਾਂ ਨੇ ਉਸ ਦੇ ਕਿਲ੍ਹੇ ਨੂੰ ਨੰਗਾ ਕਰ ਦਿੱਤਾ ਅਤੇ ਉਸ ਨੂੰ ਖੰਡਰ ਬਣਾ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.