ਯਸ਼ਾਯਾਹ 24

ਇਸ ਲਈ ਪੂਰਬ ਵਿੱਚ ਯਾਹਵੇਹ ਦੀ ਮਹਿਮਾ ਕਰੋ; ਸਮੁੰਦਰ ਦੇ ਟਾਪੂਆਂ ਵਿੱਚ ਯਾਹਵੇਹ, ਇਸਰਾਏਲ ਦੇ ਪਰਮੇਸ਼ਵਰ ਦੇ ਨਾਮ ਨੂੰ ਉੱਚਾ ਕਰੋ।

Isaiah 24:15 (UKJV) Wherefore glorify all of you the LORD in the fires, even the name of the LORD God of Israel in the isles of the sea.

13ਧਰਤੀ ਉੱਤੇ ਅਤੇ ਕੌਮਾਂ ਵਿੱਚ ਅਜਿਹਾ ਹੀ ਹੋਵੇਗਾ, ਜਿਵੇਂ ਜ਼ੈਤੂਨ ਦੇ ਰੁੱਖ ਨੂੰ ਕੁੱਟਿਆ ਜਾਂਦਾ ਹੈ, ਜਾਂ ਜਿਵੇਂ ਅੰਗੂਰਾਂ ਦੀ ਵਾਢੀ ਤੋਂ ਬਾਅਦ ਝਾੜੀਆਂ ਛੱਡ ਦਿੱਤੀਆਂ ਜਾਂਦੀਆਂ ਹਨ।

14ਉਹ ਆਪਣੀਆਂ ਆਵਾਜ਼ਾਂ ਉੱਚੀਆਂ ਕਰਦੇ ਹਨ, ਉਹ ਜੈਕਾਰੇ ਲਾਉਂਦੇ ਹਨ। ਪੱਛਮ ਤੋਂ ਉਹ ਯਾਹਵੇਹ ਦੀ ਮਹਿਮਾ ਦਾ ਗੁਣਗਾਨ ਕਰਦੇ ਹਨ।

15ਇਸ ਲਈ ਪੂਰਬ ਵਿੱਚ ਯਾਹਵੇਹ ਦੀ ਮਹਿਮਾ ਕਰੋ; ਸਮੁੰਦਰ ਦੇ ਟਾਪੂਆਂ ਵਿੱਚ ਯਾਹਵੇਹ, ਇਸਰਾਏਲ ਦੇ ਪਰਮੇਸ਼ਵਰ ਦੇ ਨਾਮ ਨੂੰ ਉੱਚਾ ਕਰੋ।

16ਅਸੀਂ ਧਰਤੀ ਦੇ ਸਿਰੇ ਤੋਂ ਇਹ ਗਾਉਂਦੇ ਸੁਣਦੇ ਹਾਂ: “ਧਰਮੀ ਦੀ ਮਹਿਮਾ।” ਪਰ ਮੈਂ ਆਖਿਆ, “ਮੇਰੇ ਲਈ ਕੋਈ ਆਸ ਨਹੀਂ, ਮੇਰੇ ਲਈ ਕੋਈ ਆਸ ਨਹੀਂ! ਹਾਏ ਮੇਰੇ ਉੱਤੇ! ਠੱਗਾਂ ਨੇ ਠੱਗੀ ਕੀਤੀ! ਹਾਂ, ਠੱਗਾਂ ਨੇ ਠੱਗੀ ਕੀਤੀ!”

17ਹੇ ਧਰਤੀ ਦੇ ਲੋਕੋ, ਡਰ, ਟੋਆ ਅਤੇ ਫੰਦਾ ਤੁਹਾਡੀ ਉਡੀਕ ਵਿੱਚ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.