11ਹੇ ਯਾਹਵੇਹ, ਤੇਰਾ ਹੱਥ ਉੱਚਾ ਕੀਤਾ ਗਿਆ ਹੈ, ਪਰ ਉਹ ਨਹੀਂ ਵੇਖਦੇ। ਉਹ ਤੇਰੇ ਲੋਕਾਂ ਲਈ ਤੇਰਾ ਜੋਸ਼ ਵੇਖਣਗੇ ਅਤੇ ਸ਼ਰਮਿੰਦਾ ਹੋਣਗੇ; ਤੁਹਾਡੇ ਦੁਸ਼ਮਣਾਂ ਲਈ ਰਾਖਵੀਂ ਅੱਗ ਉਨ੍ਹਾਂ ਨੂੰ ਭਸਮ ਕਰ ਦੇਵੇ।
12ਹੇ ਯਾਹਵੇਹ, ਤੂੰ ਸਾਡੇ ਲਈ ਸ਼ਾਂਤੀ ਸਥਾਪਿਤ ਕੀਤੀ; ਸਾਡੇ ਸਾਰੇ ਕੰਮ ਜੋ ਅਸੀਂ ਕੀਤੇ, ਉਹ ਤੂੰ ਸਾਡੇ ਲਈ ਪੂਰੇ ਕੀਤੇ।
13ਹੇ ਯਾਹਵੇਹ ਸਾਡੇ ਪਰਮੇਸ਼ਵਰ, ਤੇਰੇ ਤੋਂ ਬਿਨ੍ਹਾਂ ਹੋਰ ਪ੍ਰਭੂਆਂ ਨੇ ਸਾਡੇ ਉੱਤੇ ਰਾਜ ਕੀਤਾ, ਪਰ ਅਸੀਂ ਸਿਰਫ ਤੇਰੇ ਨਾਮ ਦਾ ਹੀ ਆਦਰ ਕਰਦੇ ਹਾਂ।
14ਉਹ ਹੁਣ ਮਰ ਚੁੱਕੇ ਹਨ, ਉਹ ਹੁਣ ਜੀਉਂਦੇ ਨਹੀਂ ਹਨ, ਉਹਨਾਂ ਦੀ ਆਤਮਾ ਨਿਕਲ ਗਈ ਹੈ ਉਹ ਹੁਣ ਨਹੀਂ ਉੱਠਦੇ, ਤੂੰ ਉਨ੍ਹਾਂ ਨੂੰ ਸਜ਼ਾ ਦਿੱਤੀ ਅਤੇ ਉਨ੍ਹਾਂ ਨੂੰ ਤਬਾਹ ਕਰ ਦਿੱਤਾ, ਤੁਸੀਂ ਉਹਨਾਂ ਦੀ ਸਾਰੀ ਯਾਦ ਮਿਟਾ ਦਿੱਤੀ ਹੈ।
15ਯਾਹਵੇਹ, ਤੂੰ ਕੌਮ ਨੂੰ ਵਧਾਇਆ, ਤੂੰ ਕੌਮ ਨੂੰ ਵਧਾਇਆ, ਤੂੰ ਆਦਰ ਪਾਇਆ, ਤੂੰ ਹੀ ਦੇਸ ਦੀਆਂ ਹੱਦਾਂ ਨੂੰ ਦੂਰ-ਦੂਰ ਫ਼ੈਲਾਇਆ।