16ਹੇ ਯਾਹਵੇਹ, ਦੁੱਖ ਵਿੱਚ ਉਹਨਾਂ ਨੇ ਤੈਨੂੰ ਤੱਕਿਆ; ਜਦ ਤੇਰਾ ਦਬਕਾ ਉਹਨਾਂ ਉੱਤੇ ਹੋਇਆ, ਤਾਂ ਉਹ ਹੌਲੀ-ਹੌਲੀ ਪ੍ਰਾਰਥਨਾ ਕਰਨ ਲੱਗੇ।
17ਜਿਵੇਂ ਇੱਕ ਗਰਭਵਤੀ ਔਰਤ ਦੇ ਜਨਮ ਦੇ ਦਿਨ ਨੇੜੇ ਹੁੰਦੇ ਹਨ, ਆਪਣੀਆਂ ਪੀੜਾਂ ਵਿੱਚ ਤੜਫ਼ਦੀ ਅਤੇ ਚਿੱਲਾਉਂਦੀ ਹੈ, ਉਸੇ ਤਰ੍ਹਾਂ ਹੀ ਹੇ ਯਾਹਵੇਹ ਅਸੀਂ ਵੀ ਤੇਰੇ ਹਜ਼ੂਰ ਸੀ!
18ਅਸੀਂ ਗਰਭੀ ਹੋਏ, ਅਸੀਂ ਤੜਫ਼ੇ, ਪਰ ਅਸੀਂ ਹਵਾ ਨੂੰ ਜਨਮ ਦਿੱਤਾ। ਅਸੀਂ ਧਰਤੀ ਵਿੱਚ ਬਚਾਓ ਦਾ ਕੋਈ ਕੰਮ ਨਹੀਂ ਕੀਤਾ, ਅਤੇ ਸੰਸਾਰ ਦੇ ਲੋਕ ਜੀਵਨ ਵਿੱਚ ਨਹੀਂ ਆਏ।
19ਹੇ ਯਾਹਵੇਹ, ਤੇਰੇ ਮੁਰਦੇ ਜੀਉਣਗੇ, ਉਨ੍ਹਾਂ ਦੀਆਂ ਲੋਥਾਂ ਉੱਠਣਗੀਆਂ। ਹੇ ਖ਼ਾਕ ਦੇ ਵਾਸੀਓ, ਜਾਗੋ, ਜੈਕਾਰਾ ਗਜਾਓ! ਕਿਉਂ ਜੋ ਤੇਰੀ ਤ੍ਰੇਲ ਬੂਟੀਆਂ ਦੀ ਤ੍ਰੇਲ ਵਰਗੀ ਹੈ, ਅਤੇ ਧਰਤੀ ਮਰੇ ਹੋਇਆਂ ਨੂੰ ਮੋੜ ਦੇਵੇਗੀ।
20ਹੇ ਮੇਰੇ ਲੋਕੋ, ਆਪਣੀਆਂ ਕੋਠੜੀਆਂ ਵਿੱਚ ਵੜੋ ਅਤੇ ਆਪਣੇ ਪਿੱਛੇ ਦਰਵਾਜ਼ੇ ਬੰਦ ਕਰੋ। ਆਪਣੇ ਆਪ ਨੂੰ ਥੋੜੀ ਦੇਰ ਲਈ ਲੁਕਾ ਲੈ ਜਦ ਤੱਕ ਉਸ ਦਾ ਕ੍ਰੋਧ ਨਾ ਲੰਘ ਜਾਵੇ।