ਯਸ਼ਾਯਾਹ 27

ਕੀ ਯਾਹਵੇਹ ਨੇ ਉਹਨਾਂ ਨੂੰ ਅਜਿਹਾ ਮਾਰਿਆ, ਜਿਵੇਂ ਉਸ ਨੇ ਉਹਨਾਂ ਦੇ ਮਾਰਨ ਵਾਲਿਆਂ ਨੂੰ ਮਾਰਿਆ? ਕੀ ਉਹ ਮਾਰੀ ਗਈ ਹੈ ਜਿਵੇਂ ਉਹ ਮਾਰੇ ਗਏ ਸਨ ਜਿਨ੍ਹਾਂ ਨੇ ਉਸ ਨੂੰ ਮਾਰਿਆ ਸੀ?

Isaiah 27:7 (UKJV) Has he smitten him, as he stroke those that stroke him? or is he slain according to the slaughter of them that are slain by him?

5ਨਹੀਂ ਤਾਂ ਉਨ੍ਹਾਂ ਨੂੰ ਮੇਰੇ ਕੋਲ ਪਨਾਹ ਲਈ ਆਉਣ ਦਿਓ। ਉਹ ਮੇਰੇ ਨਾਲ ਸੁਲ੍ਹਾ ਕਰਨ, ਹਾਂ, ਉਹ ਮੇਰੇ ਨਾਲ ਸੁਲ੍ਹਾ ਕਰ ਲੈਣ।”

6ਆਉਣ ਵਾਲੇ ਦਿਨਾਂ ਵਿੱਚ ਯਾਕੋਬ ਜੜ੍ਹ ਫੜ ਲਵੇਗਾ, ਇਸਰਾਏਲ ਫੁੱਟੇਗਾ ਅਤੇ ਫੁੱਲੇਗਾ ਅਤੇ ਸਾਰੇ ਸੰਸਾਰ ਨੂੰ ਫਲਾਂ ਨਾਲ ਭਰ ਦੇਵੇਗਾ।

7ਕੀ ਯਾਹਵੇਹ ਨੇ ਉਹਨਾਂ ਨੂੰ ਅਜਿਹਾ ਮਾਰਿਆ, ਜਿਵੇਂ ਉਸ ਨੇ ਉਹਨਾਂ ਦੇ ਮਾਰਨ ਵਾਲਿਆਂ ਨੂੰ ਮਾਰਿਆ? ਕੀ ਉਹ ਮਾਰੀ ਗਈ ਹੈ ਜਿਵੇਂ ਉਹ ਮਾਰੇ ਗਏ ਸਨ ਜਿਨ੍ਹਾਂ ਨੇ ਉਸ ਨੂੰ ਮਾਰਿਆ ਸੀ?

8ਯੁੱਧ ਅਤੇ ਗ਼ੁਲਾਮੀ ਨਾਲ ਤੁਸੀਂ ਉਹ ਦੇ ਨਾਲ ਝਗੜਾ ਕਰਦੇ ਹੋ, ਆਪਣੇ ਭਿਆਨਕ ਧਮਾਕੇ ਨਾਲ ਉਹ ਉਸ ਨੂੰ ਬਾਹਰ ਕੱਢਦਾ ਹੈ, ਜਿਸ ਦਿਨ ਪੂਰਬੀ ਹਵਾ ਵਗਦੀ ਹੈ।

9ਜਦੋਂ ਯਾਕੋਬ ਜਗਵੇਦੀਆਂ ਦੇ ਪੱਥਰਾਂ ਨੂੰ ਤੋੜ ਦੇਵੇਗਾ, ਨਾ ਤਾਂ ਕੋਈ ਅਸ਼ੇਰਾਹ ਅਤੇ ਨਾ ਹੀ ਕੋਈ ਧੂਪ ਜਗਵੇਦੀ ਖੜੀ ਰਹੇਗੀ ਤਦ ਯਾਕੋਬ ਦਾ ਪਾਪ ਮਾਫ਼ ਕੀਤਾ ਜਾਵੇਗਾ, ਅਤੇ ਇਹ ਉਸਦੇ ਪਾਪਾਂ ਦਾ ਪ੍ਰਾਸਚਿਤ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.