22ਹੁਣ ਆਪਣਾ ਮਜ਼ਾਕ ਉਡਾਉਣਾ ਬੰਦ ਕਰੋ, ਨਾ ਹੋਵੇ ਕਿ ਤੁਹਾਡੇ ਬੰਧਨ ਪੱਕੇ ਹੋ ਜਾਣ, ਕਿਉਂ ਜੋ ਮੈ ਪ੍ਰਭੂ ਸਰਬਸ਼ਕਤੀਮਾਨ ਯਾਹਵੇਹ ਤੋਂ ਸਾਰੀ ਧਰਤੀ ਉੱਤੇ ਬਰਬਾਦੀ ਦਾ ਫ਼ੈਸਲਾ ਸੁਣਿਆ ਹੈ।
23ਕੰਨ ਲਾਓ ਅਤੇ ਮੇਰੀ ਆਵਾਜ਼ ਸੁਣੋ, ਧਿਆਨ ਲਾਓ ਅਤੇ ਮੇਰਾ ਬਚਨ ਸੁਣੋ।
24ਜਦੋਂ ਕਿਸਾਨ ਵਾਹੁਣ ਲਈ ਹਲ ਵਾਹੁੰਦਾ ਹੈ, ਤਾਂ ਕੀ ਉਹ ਲਗਾਤਾਰ ਹਲ ਵਾਹੁੰਦਾ ਹੈ? ਕੀ ਉਹ ਮਿੱਟੀ ਨੂੰ ਤੋੜ ਕੇ ਕੰਮ ਕਰਦਾ ਰਹਿੰਦਾ ਹੈ?
25ਜਦ ਉਹ ਨੂੰ ਪੱਧਰਾ ਕਰ ਲਿਆ, ਕੀ ਉਹ ਸੌਂਫ ਨੂੰ ਨਹੀਂ ਖਿਲਾਰਦਾ, ਅਤੇ ਜੀਰੇ ਦਾ ਖੁੱਲ੍ਹਾ ਛਿੱਟਾ ਨਹੀਂ ਦਿੰਦਾ? ਅਤੇ ਕਣਕ ਨੂੰ ਸਿਆੜਾਂ ਵਿੱਚ ਅਤੇ ਜੌਂਵਾਂ ਨੂੰ ਉਹਨਾਂ ਦੇ ਥਾਂ, ਅਤੇ ਮਸਰਾਂ ਨੂੰ ਉਹ ਦੇ ਬੰਨਿਆਂ ਉੱਤੇ ਨਹੀਂ ਪਾਉਂਦਾ?
26ਉਸਦਾ ਪਰਮੇਸ਼ਵਰ ਉਸਨੂੰ ਸਿਖਾਉਂਦਾ ਹੈ ਅਤੇ ਉਸਨੂੰ ਸਹੀ ਰਾਹ ਸਿਖਾਉਂਦਾ ਹੈ।