ਯਸ਼ਾਯਾਹ 28

ਜਦ ਉਹ ਨੂੰ ਪੱਧਰਾ ਕਰ ਲਿਆ, ਕੀ ਉਹ ਸੌਂਫ ਨੂੰ ਨਹੀਂ ਖਿਲਾਰਦਾ, ਅਤੇ ਜੀਰੇ ਦਾ ਖੁੱਲ੍ਹਾ ਛਿੱਟਾ ਨਹੀਂ ਦਿੰਦਾ? ਅਤੇ ਕਣਕ ਨੂੰ ਸਿਆੜਾਂ ਵਿੱਚ ਅਤੇ ਜੌਂਵਾਂ ਨੂੰ ਉਹਨਾਂ ਦੇ ਥਾਂ, ਅਤੇ ਮਸਰਾਂ ਨੂੰ ਉਹ ਦੇ ਬੰਨਿਆਂ ਉੱਤੇ ਨਹੀਂ ਪਾਉਂਦਾ?

Isaiah 28:25 (UKJV) When he has made plain the face thereof, does he not cast abroad the fitches, and scatter the cummin, and cast in the principal wheat and the appointed barley and the spelt in their place?

23ਕੰਨ ਲਾਓ ਅਤੇ ਮੇਰੀ ਆਵਾਜ਼ ਸੁਣੋ, ਧਿਆਨ ਲਾਓ ਅਤੇ ਮੇਰਾ ਬਚਨ ਸੁਣੋ।

24ਜਦੋਂ ਕਿਸਾਨ ਵਾਹੁਣ ਲਈ ਹਲ ਵਾਹੁੰਦਾ ਹੈ, ਤਾਂ ਕੀ ਉਹ ਲਗਾਤਾਰ ਹਲ ਵਾਹੁੰਦਾ ਹੈ? ਕੀ ਉਹ ਮਿੱਟੀ ਨੂੰ ਤੋੜ ਕੇ ਕੰਮ ਕਰਦਾ ਰਹਿੰਦਾ ਹੈ?

25ਜਦ ਉਹ ਨੂੰ ਪੱਧਰਾ ਕਰ ਲਿਆ, ਕੀ ਉਹ ਸੌਂਫ ਨੂੰ ਨਹੀਂ ਖਿਲਾਰਦਾ, ਅਤੇ ਜੀਰੇ ਦਾ ਖੁੱਲ੍ਹਾ ਛਿੱਟਾ ਨਹੀਂ ਦਿੰਦਾ? ਅਤੇ ਕਣਕ ਨੂੰ ਸਿਆੜਾਂ ਵਿੱਚ ਅਤੇ ਜੌਂਵਾਂ ਨੂੰ ਉਹਨਾਂ ਦੇ ਥਾਂ, ਅਤੇ ਮਸਰਾਂ ਨੂੰ ਉਹ ਦੇ ਬੰਨਿਆਂ ਉੱਤੇ ਨਹੀਂ ਪਾਉਂਦਾ?

26ਉਸਦਾ ਪਰਮੇਸ਼ਵਰ ਉਸਨੂੰ ਸਿਖਾਉਂਦਾ ਹੈ ਅਤੇ ਉਸਨੂੰ ਸਹੀ ਰਾਹ ਸਿਖਾਉਂਦਾ ਹੈ।

27ਸੌਂਫ ਤਾਂ ਗੰਡਾਸੇ ਨਾਲ ਨਹੀਂ ਗਾਹੀਦੀ, ਅਤੇ ਨਾ ਜੀਰੇ ਉੱਤੇ ਗੱਡੇ ਦਾ ਪਹੀਆ ਫੇਰੀਦਾ ਹੈ, ਪਰ ਸੌਂਫ ਲਾਠੀ ਨਾਲ ਅਤੇ ਜੀਰਾ ਡੰਡੇ ਨਾਲ ਕੁੱਟੀਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.