25ਜਦ ਉਹ ਨੂੰ ਪੱਧਰਾ ਕਰ ਲਿਆ, ਕੀ ਉਹ ਸੌਂਫ ਨੂੰ ਨਹੀਂ ਖਿਲਾਰਦਾ, ਅਤੇ ਜੀਰੇ ਦਾ ਖੁੱਲ੍ਹਾ ਛਿੱਟਾ ਨਹੀਂ ਦਿੰਦਾ? ਅਤੇ ਕਣਕ ਨੂੰ ਸਿਆੜਾਂ ਵਿੱਚ ਅਤੇ ਜੌਂਵਾਂ ਨੂੰ ਉਹਨਾਂ ਦੇ ਥਾਂ, ਅਤੇ ਮਸਰਾਂ ਨੂੰ ਉਹ ਦੇ ਬੰਨਿਆਂ ਉੱਤੇ ਨਹੀਂ ਪਾਉਂਦਾ?
26ਉਸਦਾ ਪਰਮੇਸ਼ਵਰ ਉਸਨੂੰ ਸਿਖਾਉਂਦਾ ਹੈ ਅਤੇ ਉਸਨੂੰ ਸਹੀ ਰਾਹ ਸਿਖਾਉਂਦਾ ਹੈ।
27ਸੌਂਫ ਤਾਂ ਗੰਡਾਸੇ ਨਾਲ ਨਹੀਂ ਗਾਹੀਦੀ, ਅਤੇ ਨਾ ਜੀਰੇ ਉੱਤੇ ਗੱਡੇ ਦਾ ਪਹੀਆ ਫੇਰੀਦਾ ਹੈ, ਪਰ ਸੌਂਫ ਲਾਠੀ ਨਾਲ ਅਤੇ ਜੀਰਾ ਡੰਡੇ ਨਾਲ ਕੁੱਟੀਦਾ ਹੈ।
28ਰੋਟੀ ਬਣਾਉਣ ਲਈ ਦਾਣੇ ਪੀਸੇ ਜਾਂਦੇ ਹਨ; ਪਰ ਕੋਈ ਉਸ ਨੂੰ ਸਦਾ ਗਾਹੁੰਦਾ ਨਹੀਂ ਰਹਿੰਦਾ, ਅਤੇ ਜਦ ਉਹ ਆਪਣੇ ਗੱਡੇ ਦਾ ਪਹੀਆ ਅਤੇ ਆਪਣੇ ਘੋੜੇ ਉਸ ਉੱਤੇ ਚਲਾਉਂਦਾ ਹੈ, ਪਰ ਕੋਈ ਅਨਾਜ ਪੀਸਣ ਲਈ ਘੋੜਿਆਂ ਦੀ ਵਰਤੋਂ ਨਹੀਂ ਕਰਦਾ।
29ਇਹ ਸਭ ਕੁਝ ਸਰਵਸ਼ਕਤੀਮਾਨ ਯਾਹਵੇਹ ਵੱਲੋਂ ਆਉਂਦਾ ਹੈ, ਜਿਸ ਦੀ ਯੋਜਨਾ ਅਦਭੁਤ ਹੈ, ਜਿਸ ਦੀ ਬੁੱਧੀ ਮਹਾਨ ਹੈ।