10ਯਾਹਵੇਹ ਨੇ ਤਾਂ ਤੁਹਾਡੇ ਉੱਤੇ ਗੂੜ੍ਹੀ ਨੀਂਦ ਦੀ ਰੂਹ ਵਹਾ ਦਿੱਤੀ ਹੈ: ਅਤੇ ਤੁਹਾਡੀਆਂ ਅੱਖਾਂ ਨੂੰ ਅਰਥਾਤ ਨਬੀ ਰੂਪੀ ਅੱਖਾਂ ਨੂੰ ਬੰਦ ਕੀਤਾ; ਅਤੇ ਤੁਹਾਡੇ ਸਿਰਾਂ ਨੂੰ ਅਰਥਾਤ ਦਰਸ਼ੀਆਂ ਨੂੰ ਕੱਜ ਦਿੱਤਾ ਹੈ।
11ਸਾਰਾ ਦਰਸ਼ਣ ਤੁਹਾਡੇ ਲਈ ਉਸ ਮੋਹਰ ਲੱਗੀ ਹੋਈ ਪੁਸਤਕ ਦੀਆਂ ਗੱਲਾਂ ਵਾਂਗੂੰ ਹੈ, ਜਿਹੜੀ ਉਹ ਕਿਸੇ ਪੜ੍ਹੇ ਹੋਏ ਨੂੰ ਇਹ ਆਖ ਕੇ ਦੇਣ ਕਿ ਇਹ ਨੂੰ “ਪੜ੍ਹੋ ਤਾਂ,” ਪਰ ਉਹ ਆਖੇ, “ਮੈਂ ਪੜ੍ਹ ਨਹੀਂ ਸਕਦਾ; ਕਿਉਂ ਜੋ ਉਹ ਨੂੰ ਮੋਹਰ ਲੱਗੀ ਹੋਈ ਹੈ।”
12ਜਾਂ ਜੇਕਰ ਤੁਸੀਂ ਕਿਸੇ ਅਜਿਹੇ ਵਿਅਕਤੀ ਨੂੰ ਪੱਤਰੀ ਦਿਓ ਜੋ ਪੜ੍ਹ ਨਹੀਂ ਸਕਦਾ ਹੈ ਅਤੇ ਕਹੇਗਾ, “ਕਿਰਪਾ ਕਰਕੇ ਇਸਨੂੰ ਪੜ੍ਹੋ,” ਤਾਂ ਉਹ ਜਵਾਬ ਦੇਣਗੇ, “ਮੈਨੂੰ ਪੜ੍ਹਨਾ ਨਹੀਂ ਆਉਂਦਾ।”
13ਯਾਹਵੇਹ ਆਖਦਾ ਹੈ, “ਇਹ ਲੋਕ ਆਪਣੇ ਮੂੰਹਾਂ ਤੋਂ ਹੀ ਮੇਰੇ ਨੇੜੇ ਆਉਂਦੇ ਹਨ ਅਤੇ ਆਪਣੇ ਬੁੱਲ੍ਹਾਂ ਤੋਂ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦੇ ਦਿਲ ਮੇਰੇ ਤੋਂ ਦੂਰ ਹਨ। ਉਨ੍ਹਾਂ ਦੀ ਆਰਧਨਾ ਸਿਰਫ ਮਨੁੱਖੀ ਨਿਯਮਾਂ ਤੇ ਅਧਾਰਤ ਹੈ ਜੋ ਉਨ੍ਹਾਂ ਨੂੰ ਸਿਖਾਏ ਗਏ ਹਨ।
14ਇਸ ਲਈ ਵੇਖੋ, ਮੈਂ ਫੇਰ ਇਸ ਪਰਜਾ ਨਾਲ ਅਚਰਜ਼ ਕੰਮ ਕਰਾਂਗਾ, ਅਚਰਜ਼ ਅਤੇ ਅਜੂਬਾ ਕੰਮ, ਅਤੇ ਉਹਨਾਂ ਦੇ ਬੁੱਧਵਾਨਾਂ ਦੀ ਬੁੱਧ ਨਾਸ਼ ਹੋ ਜਾਵੇਗੀ, ਅਤੇ ਉਹਨਾਂ ਦੇ ਸਮਝਦਾਰਾ ਦੀ ਸਮਝ ਲੁਕਾਈ ਜਾਵੇਗੀ।”