ਯਸ਼ਾਯਾਹ 29

ਸਰਬਸ਼ਕਤੀਮਾਨ ਯਾਹਵੇਹ ਅਚਾਨਕ ਗਰਜ, ਭੁਚਾਲ ਅਤੇ ਵੱਡੇ ਸ਼ੋਰ ਨਾਲ, ਵਾਵਰੋਲੇ ਅਤੇ ਤੂਫ਼ਾਨ ਨਾਲ ਅਤੇ ਭਸਮ ਕਰਨ ਵਾਲੀ ਅੱਗ ਦੀਆਂ ਲਾਟਾਂ ਨਾਲ ਆਵੇਗਾ।

Isaiah 29:6 (UKJV) You shall be visited of the LORD of hosts with thunder, and with earthquake, and great noise, with storm and tempest, and the flame of devouring fire.

4ਤੂੰ ਧਰਤੀ ਦੀ ਡੂੰਘਿਆਈ ਤੋਂ ਬੋਲੇਂਗਾ, ਤੇਰਾ ਬੋਲ ਖ਼ਾਕ ਦੇ ਹੇਠੋਂ ਆਵੇਗਾ, ਤੇਰੀ ਆਵਾਜ਼ ਧਰਤੀ ਵਿੱਚੋਂ ਪ੍ਰੇਤਾਂ ਵਾਂਗੂੰ ਹੋਵੇਗੀ, ਅਤੇ ਤੇਰਾ ਬੋਲ ਖ਼ਾਕ ਵਿੱਚੋਂ ਘੁਸਰ-ਮੁਸਰ ਕਰੇਗਾ।

5ਪਰ ਤੁਹਾਡੇ ਬਹੁਤ ਸਾਰੇ ਵੈਰੀ ਧੂੜ ਵਾਂਗੂੰ ਹੋ ਜਾਣਗੇ, ਬੇਰਹਿਮ ਦਲ ਉੱਡ ਗਏ ਤੂੜੀ ਵਰਗੇ ਹੋ ਜਾਣਗੇ। ਇਹ ਅਚਾਨਕ, ਇੱਕਦਮ ਹੋ ਜਾਵੇਗਾ,

6ਸਰਬਸ਼ਕਤੀਮਾਨ ਯਾਹਵੇਹ ਅਚਾਨਕ ਗਰਜ, ਭੁਚਾਲ ਅਤੇ ਵੱਡੇ ਸ਼ੋਰ ਨਾਲ, ਵਾਵਰੋਲੇ ਅਤੇ ਤੂਫ਼ਾਨ ਨਾਲ ਅਤੇ ਭਸਮ ਕਰਨ ਵਾਲੀ ਅੱਗ ਦੀਆਂ ਲਾਟਾਂ ਨਾਲ ਆਵੇਗਾ।

7ਤਦ ਸਾਰੀਆਂ ਕੌਮਾਂ ਦੀਆਂ ਫੌਜਾਂ ਜਿਹੜੀਆਂ ਅਰੀਏਲ ਦੇ ਵਿਰੁੱਧ ਲੜਦੀਆਂ ਹਨ, ਜੋ ਉਸ ਉੱਤੇ ਅਤੇ ਉਸ ਦੇ ਕਿਲ੍ਹੇ ਉੱਤੇ ਹਮਲਾ ਕਰਦੀਆਂ ਹਨ ਅਤੇ ਉਸ ਨੂੰ ਘੇਰਦੀਆਂ ਹਨ, ਅਤੇ ਉਸ ਦੇ ਤੰਗ ਕਰਨ ਵਾਲੇ ਸੁਫ਼ਨੇ ਵਾਂਗੂੰ, ਰਾਤ ਦੇ ਦਰਸ਼ਣ ਵਾਂਗੂੰ ਹੋ ਜਾਣਗੇ।

8ਅਜਿਹਾ ਹੋਵੇਗਾ ਕਿ ਜਿਵੇਂ ਭੁੱਖਾ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਖਾ ਰਿਹਾ ਹਾਂ, ਪਰ ਜਦ ਉਹ ਜਾਗਦਾ ਹੈ, ਤਾਂ ਉਹ ਭੁੱਖਾ ਹੀ ਹੈ; ਜਾਂ ਜਿਵੇਂ ਤਿਹਾਇਆ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਪੀ ਰਿਹਾ ਹਾਂ। ਪਰ ਜਦ ਉਹ ਜਾਗਦਾ, ਤਾਂ ਵੇਖੋ, ਉਹ ਹੁੱਸਿਆ ਹੋਇਆ ਅਤੇ ਉਹ ਦਾ ਜੀ ਤਿਹਾਇਆ ਹੁੰਦਾ ਹੈ। ਤਿਵੇਂ ਹੀ ਉਨ੍ਹਾਂ ਸਾਰੀਆਂ ਕੌਮਾਂ ਦੇ ਦਲ ਨਾਲ ਹੋਵੇਗਾ, ਜਿਹੜੀਆਂ ਸੀਯੋਨ ਪਰਬਤ ਨਾਲ ਲੜਦੀਆਂ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.