ਯਸ਼ਾਯਾਹ 29

ਤਦ ਸਾਰੀਆਂ ਕੌਮਾਂ ਦੀਆਂ ਫੌਜਾਂ ਜਿਹੜੀਆਂ ਅਰੀਏਲ ਦੇ ਵਿਰੁੱਧ ਲੜਦੀਆਂ ਹਨ, ਜੋ ਉਸ ਉੱਤੇ ਅਤੇ ਉਸ ਦੇ ਕਿਲ੍ਹੇ ਉੱਤੇ ਹਮਲਾ ਕਰਦੀਆਂ ਹਨ ਅਤੇ ਉਸ ਨੂੰ ਘੇਰਦੀਆਂ ਹਨ, ਅਤੇ ਉਸ ਦੇ ਤੰਗ ਕਰਨ ਵਾਲੇ ਸੁਫ਼ਨੇ ਵਾਂਗੂੰ, ਰਾਤ ਦੇ ਦਰਸ਼ਣ ਵਾਂਗੂੰ ਹੋ ਜਾਣਗੇ।

Isaiah 29:7 (UKJV) And the multitude of all the nations that fight against Ariel, even all that fight against her and her stronghold, and that distress her, shall be as a dream of a night vision.

5ਪਰ ਤੁਹਾਡੇ ਬਹੁਤ ਸਾਰੇ ਵੈਰੀ ਧੂੜ ਵਾਂਗੂੰ ਹੋ ਜਾਣਗੇ, ਬੇਰਹਿਮ ਦਲ ਉੱਡ ਗਏ ਤੂੜੀ ਵਰਗੇ ਹੋ ਜਾਣਗੇ। ਇਹ ਅਚਾਨਕ, ਇੱਕਦਮ ਹੋ ਜਾਵੇਗਾ,

6ਸਰਬਸ਼ਕਤੀਮਾਨ ਯਾਹਵੇਹ ਅਚਾਨਕ ਗਰਜ, ਭੁਚਾਲ ਅਤੇ ਵੱਡੇ ਸ਼ੋਰ ਨਾਲ, ਵਾਵਰੋਲੇ ਅਤੇ ਤੂਫ਼ਾਨ ਨਾਲ ਅਤੇ ਭਸਮ ਕਰਨ ਵਾਲੀ ਅੱਗ ਦੀਆਂ ਲਾਟਾਂ ਨਾਲ ਆਵੇਗਾ।

7ਤਦ ਸਾਰੀਆਂ ਕੌਮਾਂ ਦੀਆਂ ਫੌਜਾਂ ਜਿਹੜੀਆਂ ਅਰੀਏਲ ਦੇ ਵਿਰੁੱਧ ਲੜਦੀਆਂ ਹਨ, ਜੋ ਉਸ ਉੱਤੇ ਅਤੇ ਉਸ ਦੇ ਕਿਲ੍ਹੇ ਉੱਤੇ ਹਮਲਾ ਕਰਦੀਆਂ ਹਨ ਅਤੇ ਉਸ ਨੂੰ ਘੇਰਦੀਆਂ ਹਨ, ਅਤੇ ਉਸ ਦੇ ਤੰਗ ਕਰਨ ਵਾਲੇ ਸੁਫ਼ਨੇ ਵਾਂਗੂੰ, ਰਾਤ ਦੇ ਦਰਸ਼ਣ ਵਾਂਗੂੰ ਹੋ ਜਾਣਗੇ।

8ਅਜਿਹਾ ਹੋਵੇਗਾ ਕਿ ਜਿਵੇਂ ਭੁੱਖਾ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਖਾ ਰਿਹਾ ਹਾਂ, ਪਰ ਜਦ ਉਹ ਜਾਗਦਾ ਹੈ, ਤਾਂ ਉਹ ਭੁੱਖਾ ਹੀ ਹੈ; ਜਾਂ ਜਿਵੇਂ ਤਿਹਾਇਆ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਪੀ ਰਿਹਾ ਹਾਂ। ਪਰ ਜਦ ਉਹ ਜਾਗਦਾ, ਤਾਂ ਵੇਖੋ, ਉਹ ਹੁੱਸਿਆ ਹੋਇਆ ਅਤੇ ਉਹ ਦਾ ਜੀ ਤਿਹਾਇਆ ਹੁੰਦਾ ਹੈ। ਤਿਵੇਂ ਹੀ ਉਨ੍ਹਾਂ ਸਾਰੀਆਂ ਕੌਮਾਂ ਦੇ ਦਲ ਨਾਲ ਹੋਵੇਗਾ, ਜਿਹੜੀਆਂ ਸੀਯੋਨ ਪਰਬਤ ਨਾਲ ਲੜਦੀਆਂ ਹਨ।

9ਠਹਿਰੋ ਅਤੇ ਹੈਰਾਨ ਹੋਵੋ, ਮੌਜਾਂ ਲੁੱਟੋ ਅਤੇ ਅੰਨ੍ਹੇ ਹੋ ਜਾਓ; ਮਤਵਾਲੇ ਹੋਵੋ ਪਰ ਦਾਖ਼ਰਸ ਨਾਲ ਨਹੀਂ, ਡਗਮਗਾਓ, ਪਰ ਸ਼ਰਾਬ ਨਾਲ ਨਹੀਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.