ਯਸ਼ਾਯਾਹ 29

ਅਜਿਹਾ ਹੋਵੇਗਾ ਕਿ ਜਿਵੇਂ ਭੁੱਖਾ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਖਾ ਰਿਹਾ ਹਾਂ, ਪਰ ਜਦ ਉਹ ਜਾਗਦਾ ਹੈ, ਤਾਂ ਉਹ ਭੁੱਖਾ ਹੀ ਹੈ; ਜਾਂ ਜਿਵੇਂ ਤਿਹਾਇਆ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਪੀ ਰਿਹਾ ਹਾਂ। ਪਰ ਜਦ ਉਹ ਜਾਗਦਾ, ਤਾਂ ਵੇਖੋ, ਉਹ ਹੁੱਸਿਆ ਹੋਇਆ ਅਤੇ ਉਹ ਦਾ ਜੀ ਤਿਹਾਇਆ ਹੁੰਦਾ ਹੈ। ਤਿਵੇਂ ਹੀ ਉਨ੍ਹਾਂ ਸਾਰੀਆਂ ਕੌਮਾਂ ਦੇ ਦਲ ਨਾਲ ਹੋਵੇਗਾ, ਜਿਹੜੀਆਂ ਸੀਯੋਨ ਪਰਬਤ ਨਾਲ ਲੜਦੀਆਂ ਹਨ।

Isaiah 29:8 (UKJV) It shall even be as when an hungry man dreams, and, behold, he eats; but he awakes, and his soul is empty: or as when a thirsty man dreams, and, behold, he drinks; but he awakes, and, behold, he is faint, and his soul has appetite: so shall the multitude of all the nations be, that fight against mount Zion.

6ਸਰਬਸ਼ਕਤੀਮਾਨ ਯਾਹਵੇਹ ਅਚਾਨਕ ਗਰਜ, ਭੁਚਾਲ ਅਤੇ ਵੱਡੇ ਸ਼ੋਰ ਨਾਲ, ਵਾਵਰੋਲੇ ਅਤੇ ਤੂਫ਼ਾਨ ਨਾਲ ਅਤੇ ਭਸਮ ਕਰਨ ਵਾਲੀ ਅੱਗ ਦੀਆਂ ਲਾਟਾਂ ਨਾਲ ਆਵੇਗਾ।

7ਤਦ ਸਾਰੀਆਂ ਕੌਮਾਂ ਦੀਆਂ ਫੌਜਾਂ ਜਿਹੜੀਆਂ ਅਰੀਏਲ ਦੇ ਵਿਰੁੱਧ ਲੜਦੀਆਂ ਹਨ, ਜੋ ਉਸ ਉੱਤੇ ਅਤੇ ਉਸ ਦੇ ਕਿਲ੍ਹੇ ਉੱਤੇ ਹਮਲਾ ਕਰਦੀਆਂ ਹਨ ਅਤੇ ਉਸ ਨੂੰ ਘੇਰਦੀਆਂ ਹਨ, ਅਤੇ ਉਸ ਦੇ ਤੰਗ ਕਰਨ ਵਾਲੇ ਸੁਫ਼ਨੇ ਵਾਂਗੂੰ, ਰਾਤ ਦੇ ਦਰਸ਼ਣ ਵਾਂਗੂੰ ਹੋ ਜਾਣਗੇ।

8ਅਜਿਹਾ ਹੋਵੇਗਾ ਕਿ ਜਿਵੇਂ ਭੁੱਖਾ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਖਾ ਰਿਹਾ ਹਾਂ, ਪਰ ਜਦ ਉਹ ਜਾਗਦਾ ਹੈ, ਤਾਂ ਉਹ ਭੁੱਖਾ ਹੀ ਹੈ; ਜਾਂ ਜਿਵੇਂ ਤਿਹਾਇਆ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਪੀ ਰਿਹਾ ਹਾਂ। ਪਰ ਜਦ ਉਹ ਜਾਗਦਾ, ਤਾਂ ਵੇਖੋ, ਉਹ ਹੁੱਸਿਆ ਹੋਇਆ ਅਤੇ ਉਹ ਦਾ ਜੀ ਤਿਹਾਇਆ ਹੁੰਦਾ ਹੈ। ਤਿਵੇਂ ਹੀ ਉਨ੍ਹਾਂ ਸਾਰੀਆਂ ਕੌਮਾਂ ਦੇ ਦਲ ਨਾਲ ਹੋਵੇਗਾ, ਜਿਹੜੀਆਂ ਸੀਯੋਨ ਪਰਬਤ ਨਾਲ ਲੜਦੀਆਂ ਹਨ।

9ਠਹਿਰੋ ਅਤੇ ਹੈਰਾਨ ਹੋਵੋ, ਮੌਜਾਂ ਲੁੱਟੋ ਅਤੇ ਅੰਨ੍ਹੇ ਹੋ ਜਾਓ; ਮਤਵਾਲੇ ਹੋਵੋ ਪਰ ਦਾਖ਼ਰਸ ਨਾਲ ਨਹੀਂ, ਡਗਮਗਾਓ, ਪਰ ਸ਼ਰਾਬ ਨਾਲ ਨਹੀਂ।

10ਯਾਹਵੇਹ ਨੇ ਤਾਂ ਤੁਹਾਡੇ ਉੱਤੇ ਗੂੜ੍ਹੀ ਨੀਂਦ ਦੀ ਰੂਹ ਵਹਾ ਦਿੱਤੀ ਹੈ: ਅਤੇ ਤੁਹਾਡੀਆਂ ਅੱਖਾਂ ਨੂੰ ਅਰਥਾਤ ਨਬੀ ਰੂਪੀ ਅੱਖਾਂ ਨੂੰ ਬੰਦ ਕੀਤਾ; ਅਤੇ ਤੁਹਾਡੇ ਸਿਰਾਂ ਨੂੰ ਅਰਥਾਤ ਦਰਸ਼ੀਆਂ ਨੂੰ ਕੱਜ ਦਿੱਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.