ਯਸ਼ਾਯਾਹ 30

“ਹਾਏ ਵਿਦਰੋਹੀ ਬਾਲਕਾਂ ਉੱਤੇ!” ਯਾਹਵੇਹ ਦਾ ਵਾਕ ਹੈ, ਜਿਹੜੇ ਯੋਜਨਾ ਕਰਦੇ ਪਰ ਮੇਰੀ ਵੱਲੋਂ ਨਹੀਂ, ਜਿਹੜੇ ਨੇਮ ਬੰਨ੍ਹਦੇ ਹਨ ਪਰ ਮੇਰੇ ਆਤਮਾ ਤੋਂ ਨਹੀਂ, ਇਸ ਤਰ੍ਹਾਂ ਉਹ ਪਾਪ ਉੱਤੇ ਪਾਪ ਵਧਾਉਂਦੇ ਹਨ;

Isaiah 30:1 (UKJV) Woe to the rebellious children, says the LORD, that take counsel, but not of me; and that cover with a covering, but not of my spirit, that they may add sin to sin:

1“ਹਾਏ ਵਿਦਰੋਹੀ ਬਾਲਕਾਂ ਉੱਤੇ!” ਯਾਹਵੇਹ ਦਾ ਵਾਕ ਹੈ, ਜਿਹੜੇ ਯੋਜਨਾ ਕਰਦੇ ਪਰ ਮੇਰੀ ਵੱਲੋਂ ਨਹੀਂ, ਜਿਹੜੇ ਨੇਮ ਬੰਨ੍ਹਦੇ ਹਨ ਪਰ ਮੇਰੇ ਆਤਮਾ ਤੋਂ ਨਹੀਂ, ਇਸ ਤਰ੍ਹਾਂ ਉਹ ਪਾਪ ਉੱਤੇ ਪਾਪ ਵਧਾਉਂਦੇ ਹਨ;

2ਜੋ ਮੇਰੇ ਨਾਲ ਸਲਾਹ ਕੀਤੇ ਬਿਨਾਂ ਮਿਸਰ ਨੂੰ ਜਾਂਦੇ ਹਨ; ਜੋ ਫ਼ਿਰਾਊਨ ਦੀ ਸੁਰੱਖਿਆ ਅਤੇ ਸਹਾਇਤਾ ਲਈ, ਅਤੇ ਮਿਸਰ ਦੀ ਪਨਾਹ ਵੱਲ ਵੇਖਦੇ ਹਨ।

3ਪਰ ਫ਼ਿਰਾਊਨ ਦੀ ਸੁਰੱਖਿਆ ਤੁਹਾਡੇ ਲਈ ਸ਼ਰਮਿੰਦਗੀ ਹੋਵੇਗੀ, ਅਤੇ ਮਿਸਰ ਦੀ ਪਨਾਹ ਤੇਰੀ ਬੇਇੱਜ਼ਤੀ ਹੋਵੇਗੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.