ਯਸ਼ਾਯਾਹ 30

ਇਸ ਲਈ ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ: ਇਸ ਲਈ ਕਿ ਤੁਸੀਂ ਇਸ ਗੱਲ ਨੂੰ ਤੁੱਛ ਜਾਣਦੇ ਹੋ, ਅਤੇ ਜ਼ੁਲਮ ਅਤੇ ਹੱਠ ਉੱਤੇ ਭਰੋਸਾ ਰੱਖਦੇ ਹੋ, ਅਤੇ ਉਸ ਉੱਤੇ ਢਾਸਣਾ ਲਾਉਂਦੇ ਹੋ,

Isaiah 30:12 (UKJV) Wherefore thus says the Holy One of Israel, Because all of you despise this word, and trust in oppression and perverseness, and stay thereon:

10ਉਹ ਦਰਸ਼ਨ ਵੇਖਣ ਵਾਲਿਆ ਨੂੰ ਆਖਦੇ ਹਨ, “ਹੋਰ ਦਰਸ਼ਨ ਨਾ ਵੇਖੋ!” ਅਤੇ ਨਬੀਆਂ ਨੂੰ ਆਖਦੇ ਹਨ, “ਸਾਨੂੰ ਸਹੀ ਦੇ ਦਰਸ਼ਨ ਨਾ ਦੱਸੋ! ਸਾਨੂੰ ਚੰਗੀਆਂ ਗੱਲਾਂ ਦੱਸੋ, ਭਰਮਾ ਦੀ ਭਵਿੱਖਬਾਣੀ ਦੱਸੋ।

11ਇਸ ਰਾਹ ਨੂੰ ਛੱਡ, ਇਸ ਮਾਰਗ ਤੋਂ ਫਿਰ ਜਾਓ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਨਾਲ ਸਾਡਾ ਸਾਹਮਣਾ ਕਰਨਾ ਬੰਦ ਕਰ!”

12ਇਸ ਲਈ ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ: ਇਸ ਲਈ ਕਿ ਤੁਸੀਂ ਇਸ ਗੱਲ ਨੂੰ ਤੁੱਛ ਜਾਣਦੇ ਹੋ, ਅਤੇ ਜ਼ੁਲਮ ਅਤੇ ਹੱਠ ਉੱਤੇ ਭਰੋਸਾ ਰੱਖਦੇ ਹੋ, ਅਤੇ ਉਸ ਉੱਤੇ ਢਾਸਣਾ ਲਾਉਂਦੇ ਹੋ,

13ਇਸ ਲਈ ਇਹ ਬਦੀ ਤੁਹਾਡੇ ਲਈ ਡਿੱਗਣ ਵਾਲੀ ਤੇੜ ਵਾਂਗੂੰ ਹੋਵੇਗੀ, ਜਿਹੜੀ ਉੱਚੀ ਕੰਧ ਵਿੱਚ ਉੱਭਰੀ ਹੋਈ ਹੈ, ਜਿਸ ਦਾ ਟੁੱਟਣਾ ਅਚਾਨਕ, ਇੱਕ ਦਮ ਹੋਵੇਗਾ।

14ਉਹ ਦਾ ਟੁੱਟਣਾ ਘੁਮਿਆਰ ਦੇ ਭਾਂਡੇ ਦੇ ਟੁੱਟਣ ਵਾਂਗੂੰ ਹੋਵੇਗਾ, ਜਿਸ ਨੂੰ ਉਹ ਚੂਰ-ਚੂਰ ਕਰਨ ਤੋਂ ਸਰਫ਼ਾ ਨਹੀਂ ਕਰਦਾ, ਅਤੇ ਜਿਸ ਦੇ ਟੁੱਕੜਿਆਂ ਵਿੱਚੋਂ ਇੱਕ ਠੀਕਰਾ ਵੀ ਨਾ ਲੱਭੇਗਾ, ਜਿਸ ਦੇ ਨਾਲ ਚੁੱਲ੍ਹੇ ਵਿੱਚੋਂ ਅੱਗ ਚੁੱਕੀ ਜਾਵੇ, ਜਾਂ ਹੌਦ ਤੋਂ ਪਾਣੀ ਭਰਿਆ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.