ਯਸ਼ਾਯਾਹ 30

ਇਸ ਲਈ ਇਹ ਬਦੀ ਤੁਹਾਡੇ ਲਈ ਡਿੱਗਣ ਵਾਲੀ ਤੇੜ ਵਾਂਗੂੰ ਹੋਵੇਗੀ, ਜਿਹੜੀ ਉੱਚੀ ਕੰਧ ਵਿੱਚ ਉੱਭਰੀ ਹੋਈ ਹੈ, ਜਿਸ ਦਾ ਟੁੱਟਣਾ ਅਚਾਨਕ, ਇੱਕ ਦਮ ਹੋਵੇਗਾ।

Isaiah 30:13 (UKJV) Therefore this iniquity shall be to you as a breach ready to fall, swelling out in a high wall, whose breaking comes suddenly at an instant.

11ਇਸ ਰਾਹ ਨੂੰ ਛੱਡ, ਇਸ ਮਾਰਗ ਤੋਂ ਫਿਰ ਜਾਓ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਨਾਲ ਸਾਡਾ ਸਾਹਮਣਾ ਕਰਨਾ ਬੰਦ ਕਰ!”

12ਇਸ ਲਈ ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ: ਇਸ ਲਈ ਕਿ ਤੁਸੀਂ ਇਸ ਗੱਲ ਨੂੰ ਤੁੱਛ ਜਾਣਦੇ ਹੋ, ਅਤੇ ਜ਼ੁਲਮ ਅਤੇ ਹੱਠ ਉੱਤੇ ਭਰੋਸਾ ਰੱਖਦੇ ਹੋ, ਅਤੇ ਉਸ ਉੱਤੇ ਢਾਸਣਾ ਲਾਉਂਦੇ ਹੋ,

13ਇਸ ਲਈ ਇਹ ਬਦੀ ਤੁਹਾਡੇ ਲਈ ਡਿੱਗਣ ਵਾਲੀ ਤੇੜ ਵਾਂਗੂੰ ਹੋਵੇਗੀ, ਜਿਹੜੀ ਉੱਚੀ ਕੰਧ ਵਿੱਚ ਉੱਭਰੀ ਹੋਈ ਹੈ, ਜਿਸ ਦਾ ਟੁੱਟਣਾ ਅਚਾਨਕ, ਇੱਕ ਦਮ ਹੋਵੇਗਾ।

14ਉਹ ਦਾ ਟੁੱਟਣਾ ਘੁਮਿਆਰ ਦੇ ਭਾਂਡੇ ਦੇ ਟੁੱਟਣ ਵਾਂਗੂੰ ਹੋਵੇਗਾ, ਜਿਸ ਨੂੰ ਉਹ ਚੂਰ-ਚੂਰ ਕਰਨ ਤੋਂ ਸਰਫ਼ਾ ਨਹੀਂ ਕਰਦਾ, ਅਤੇ ਜਿਸ ਦੇ ਟੁੱਕੜਿਆਂ ਵਿੱਚੋਂ ਇੱਕ ਠੀਕਰਾ ਵੀ ਨਾ ਲੱਭੇਗਾ, ਜਿਸ ਦੇ ਨਾਲ ਚੁੱਲ੍ਹੇ ਵਿੱਚੋਂ ਅੱਗ ਚੁੱਕੀ ਜਾਵੇ, ਜਾਂ ਹੌਦ ਤੋਂ ਪਾਣੀ ਭਰਿਆ ਜਾਵੇ।

15ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ: “ਤੋਬਾ ਅਤੇ ਆਰਾਮ ਵਿੱਚ ਤੁਹਾਡੀ ਮੁਕਤੀ ਹੈ, ਸ਼ਾਂਤੀ ਅਤੇ ਭਰੋਸਾ ਵਿੱਚ ਤੁਹਾਡੀ ਤਾਕਤ ਹੈ, ਪਰ ਤੁਹਾਡੇ ਕੋਲ ਇਸ ਵਿੱਚੋਂ ਕੋਈ ਨਹੀਂ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.