ਯਸ਼ਾਯਾਹ 30

ਇੱਕ ਦੀ ਧਮਕੀ ਨਾਲ ਇੱਕ ਹਜ਼ਾਰਾਂ ਲੋਕ ਭੱਜ ਜਾਣਗੇ। ਪੰਜਾਂ ਦੀ ਧਮਕੀ ਨਾਲ ਤੁਸੀਂ ਸਾਰੇ ਭੱਜ ਜਾਵੋਂਗੇ, ਜਦੋਂ ਤੱਕ ਤੁਸੀਂ ਪਹਾੜ ਦੀ ਚੋਟੀ ਨਾਲ ਝੰਡੇ ਦੇ ਡੰਡੇ ਵਾਂਗ, ਪਹਾੜੀ ਉੱਤੇ ਝੰਡੇ ਵਾਂਗ ਨਹੀਂ ਛੱਡ ਜਾਂਦੇ ਹੋ।”

Isaiah 30:17 (UKJV) One thousand shall flee at the rebuke of one; at the rebuke of five shall all of you flee: till all of you be left as a beacon upon the top of a mountain, and as an explicit sign on an hill.

15ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ: “ਤੋਬਾ ਅਤੇ ਆਰਾਮ ਵਿੱਚ ਤੁਹਾਡੀ ਮੁਕਤੀ ਹੈ, ਸ਼ਾਂਤੀ ਅਤੇ ਭਰੋਸਾ ਵਿੱਚ ਤੁਹਾਡੀ ਤਾਕਤ ਹੈ, ਪਰ ਤੁਹਾਡੇ ਕੋਲ ਇਸ ਵਿੱਚੋਂ ਕੋਈ ਨਹੀਂ ਹੋਵੇਗਾ।

16ਤੁਸੀਂ ਆਖਿਆ, ‘ਨਹੀਂ, ਅਸੀਂ ਘੋੜਿਆਂ ਉੱਤੇ ਭੱਜਾਂਗੇ।’ ਇਸ ਲਈ ਤੁਸੀਂ ਭੱਜੋਗੇ! ਤੁਸੀਂ ਕਿਹਾ ਸੀ, ‘ਅਸੀਂ ਤੇਜ਼ ਘੋੜਿਆਂ ਉੱਤੇ ਸਵਾਰ ਹੋਵਾਂਗੇ।’ ਇਸ ਲਈ ਤੁਹਾਡੇ ਪਿੱਛਾ ਕਰਨ ਵਾਲੇ ਤੇਜ਼ ਹੋਣਗੇ!

17ਇੱਕ ਦੀ ਧਮਕੀ ਨਾਲ ਇੱਕ ਹਜ਼ਾਰਾਂ ਲੋਕ ਭੱਜ ਜਾਣਗੇ। ਪੰਜਾਂ ਦੀ ਧਮਕੀ ਨਾਲ ਤੁਸੀਂ ਸਾਰੇ ਭੱਜ ਜਾਵੋਂਗੇ, ਜਦੋਂ ਤੱਕ ਤੁਸੀਂ ਪਹਾੜ ਦੀ ਚੋਟੀ ਨਾਲ ਝੰਡੇ ਦੇ ਡੰਡੇ ਵਾਂਗ, ਪਹਾੜੀ ਉੱਤੇ ਝੰਡੇ ਵਾਂਗ ਨਹੀਂ ਛੱਡ ਜਾਂਦੇ ਹੋ।”

18ਫਿਰ ਵੀ ਯਾਹਵੇਹ ਤੁਹਾਡੇ ਉੱਤੇ ਮਿਹਰਬਾਨ ਹੋਣਾ ਚਾਹੁੰਦਾ ਹੈ; ਇਸ ਲਈ ਉਹ ਤੁਹਾਡੇ ਉੱਤੇ ਰਹਿਮ ਕਰਨ ਲਈ ਉੱਠੇਗਾ। ਕਿਉਂਕਿ ਯਾਹਵੇਹ ਨਿਆਂ ਦਾ ਪਰਮੇਸ਼ਵਰ ਹੈ। ਮੁਬਾਰਕ ਹਨ ਉਹ ਸਾਰੇ ਜਿਹੜੇ ਉਸ ਦੀ ਉਡੀਕ ਕਰਦੇ ਹਨ!

19ਸੀਯੋਨ ਦੇ ਲੋਕੋ, ਜਿਹੜੇ ਯੇਰੂਸ਼ਲੇਮ ਵਿੱਚ ਰਹਿੰਦੇ ਹਨ, ਤੁਸੀਂ ਹੋਰ ਨਹੀਂ ਰੋਵੋਗੇ। ਉਹ ਤੁਹਾਡੀ ਦੁਹਾਈ ਦੀ ਆਵਾਜ਼ ਦੇ ਕਾਰਨ ਜ਼ਰੂਰ ਤੁਹਾਡੇ ਉੱਤੇ ਕਿਰਪਾ ਕਰੇਗਾ, ਤੁਹਾਡੀ ਦੁਹਾਈ ਸੁਣਦਿਆਂ ਹੀ ਉਹ ਤੁਹਾਨੂੰ ਉੱਤਰ ਦੇਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.