1“ਹਾਏ ਵਿਦਰੋਹੀ ਬਾਲਕਾਂ ਉੱਤੇ!” ਯਾਹਵੇਹ ਦਾ ਵਾਕ ਹੈ, ਜਿਹੜੇ ਯੋਜਨਾ ਕਰਦੇ ਪਰ ਮੇਰੀ ਵੱਲੋਂ ਨਹੀਂ, ਜਿਹੜੇ ਨੇਮ ਬੰਨ੍ਹਦੇ ਹਨ ਪਰ ਮੇਰੇ ਆਤਮਾ ਤੋਂ ਨਹੀਂ, ਇਸ ਤਰ੍ਹਾਂ ਉਹ ਪਾਪ ਉੱਤੇ ਪਾਪ ਵਧਾਉਂਦੇ ਹਨ;
2ਜੋ ਮੇਰੇ ਨਾਲ ਸਲਾਹ ਕੀਤੇ ਬਿਨਾਂ ਮਿਸਰ ਨੂੰ ਜਾਂਦੇ ਹਨ; ਜੋ ਫ਼ਿਰਾਊਨ ਦੀ ਸੁਰੱਖਿਆ ਅਤੇ ਸਹਾਇਤਾ ਲਈ, ਅਤੇ ਮਿਸਰ ਦੀ ਪਨਾਹ ਵੱਲ ਵੇਖਦੇ ਹਨ।
3ਪਰ ਫ਼ਿਰਾਊਨ ਦੀ ਸੁਰੱਖਿਆ ਤੁਹਾਡੇ ਲਈ ਸ਼ਰਮਿੰਦਗੀ ਹੋਵੇਗੀ, ਅਤੇ ਮਿਸਰ ਦੀ ਪਨਾਹ ਤੇਰੀ ਬੇਇੱਜ਼ਤੀ ਹੋਵੇਗੀ।
4ਭਾਵੇਂ ਸੋਆਨ ਵਿੱਚ ਉਨ੍ਹਾਂ ਦੇ ਅਧਿਕਾਰੀ ਹੋਣ ਅਤੇ ਉਨ੍ਹਾਂ ਦੇ ਦੂਤ ਹਾਨੇਸ ਵਿੱਚ ਆ ਗਏ ਹੋਣ,