ਯਸ਼ਾਯਾਹ 31

ਖੰਭ ਫੈਲਾਏ ਹੋਏ ਪੰਛੀਆਂ ਵਾਂਗੂੰ, ਸੈਨਾਂ ਦਾ ਯਾਹਵੇਹ ਸਰਬਸ਼ਕਤੀਮਾਨ ਯੇਰੂਸ਼ਲੇਮ ਦੀ ਰੱਖਿਆ ਕਰੇਗਾ; ਉਹ ਇਸ ਦੀ ਢਾਲ਼ ਬਣੇਗਾ ਅਤੇ ਇਸ ਨੂੰ ਬਚਾਵੇਗਾ, ਉਹ ਹੀ ਉਸ ਵਿੱਚੋਂ ‘ਪਾਰ ਲੰਘੇਗਾ’ ਅਤੇ ਇਸ ਨੂੰ ਬਚਾਵੇਗਾ।”

Isaiah 31:5 (UKJV) As birds flying, so will the LORD of hosts defend Jerusalem; defending also he will deliver it; and passing over he will preserve it.

3ਪਰ ਮਿਸਰੀ ਸਿਰਫ ਮਨੁੱਖ ਹੀ ਹਨ ਅਤੇ ਪਰਮੇਸ਼ਵਰ ਨਹੀਂ ਹਨ, ਉਨ੍ਹਾਂ ਦੇ ਘੋੜੇ ਮਾਸ ਹਨ, ਆਤਮਾ ਨਹੀਂ। ਜਦ ਯਾਹਵੇਹ ਆਪਣਾ ਹੱਥ ਚੁੱਕੇਗਾ, ਸਹਾਇਤਾ ਕਰਨ ਵਾਲੇ ਠੋਕਰ ਖਾਣਗੇ, ਜਿਹੜੇ ਸਹਾਇਤਾ ਕੀਤੇ ਗਏ ਉਹ ਡਿੱਗਣਗੇ, ਸਭ ਇਕੱਠੇ ਨਾਸ ਹੋ ਜਾਣਗੇ।

4ਯਾਹਵੇਹ ਨੇ ਮੈਨੂੰ ਇਹ ਆਖਿਆ ਹੈ, “ਜਿਵੇਂ ਬੱਬਰ ਸ਼ੇਰ ਜਾਂ ਜੁਆਨ ਬੱਬਰ ਸ਼ੇਰ ਆਪਣੇ ਸ਼ਿਕਾਰ ਉੱਤੇ ਘੂਰਦਾ ਹੈ, ਅਤੇ ਭਾਵੇਂ ਅਯਾਲੀਆਂ ਦੀ ਭੀੜ ਉਹ ਦੇ ਵਿਰੁੱਧ ਸੱਦੀ ਜਾਵੇ, ਤਾਂ ਵੀ ਉਹ ਉਹਨਾਂ ਦੇ ਸ਼ੋਰ ਤੋਂ ਨਹੀਂ ਡਰੇਗਾ, ਨਾ ਉਹਨਾਂ ਦੇ ਰੌਲੇ ਤੋਂ ਘਬਰਾਵੇਗਾ, ਉਸੇ ਤਰ੍ਹਾਂ ਹੀ ਸਰਬਸ਼ਕਤੀਮਾਨ ਯਾਹਵੇਹ ਉਤਰੇਗਾ, ਭਈ ਉਹ ਸੀਯੋਨ ਪਰਬਤ ਉੱਤੇ ਅਤੇ ਉਹ ਦੇ ਟਿੱਬੇ ਉੱਤੇ ਯੁੱਧ ਕਰੇ।

5ਖੰਭ ਫੈਲਾਏ ਹੋਏ ਪੰਛੀਆਂ ਵਾਂਗੂੰ, ਸੈਨਾਂ ਦਾ ਯਾਹਵੇਹ ਸਰਬਸ਼ਕਤੀਮਾਨ ਯੇਰੂਸ਼ਲੇਮ ਦੀ ਰੱਖਿਆ ਕਰੇਗਾ; ਉਹ ਇਸ ਦੀ ਢਾਲ਼ ਬਣੇਗਾ ਅਤੇ ਇਸ ਨੂੰ ਬਚਾਵੇਗਾ, ਉਹ ਹੀ ਉਸ ਵਿੱਚੋਂ ‘ਪਾਰ ਲੰਘੇਗਾ’ ਅਤੇ ਇਸ ਨੂੰ ਬਚਾਵੇਗਾ।”

6ਹੇ ਇਸਰਾਏਲੀਓ, ਜਿਸ ਦੇ ਵਿਰੁੱਧ ਤੁਸੀਂ ਬਹੁਤ ਬਗਾਵਤ ਕੀਤੀ ਹੈ ਉਸ ਵੱਲ ਮੁੜੋ।

7ਕਿਉਂ ਜੋ ਉਸ ਦਿਨ ਤੁਹਾਡੇ ਵਿੱਚੋਂ ਹਰ ਕੋਈ ਸੋਨੇ ਅਤੇ ਚਾਂਦੀ ਦੀਆਂ ਮੂਰਤੀਆਂ ਨੂੰ ਤਿਆਗ ਦੇਵੇਗਾ ਜੋ ਤੁਹਾਡੇ ਪਾਪੀ ਹੱਥਾਂ ਨੇ ਬਣਾਈਆਂ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.