ਯਸ਼ਾਯਾਹ 34

ਯਾਹਵੇਹ ਦੀ ਤਲਵਾਰ ਲਹੂ ਨਾਲ ਲਿੱਬੜੀ ਹੋਈ ਹੈ, ਉਹ ਚਰਬੀ ਨਾਲ ਢੱਕੀ ਹੋਈ ਹੈ। ਉਹ ਚਰਬੀ ਨਾਲ, ਲੇਲਿਆਂ ਅਤੇ ਬੱਕਰਿਆਂ ਦੇ ਲਹੂ ਨਾਲ, ਮੇਂਢਿਆਂ ਦੇ ਗੁਰਦਿਆਂ ਦੀ ਚਰਬੀ ਨਾਲ ਤ੍ਰਿਪਤ ਹੋਈ ਹੈ। ਕਿਉਂ ਜੋ ਯਾਹਵੇਹ ਲਈ ਬੋਸਰਾਹ ਵਿੱਚ ਬਲੀ, ਅਤੇ ਅਦੋਮ ਦੇ ਦੇਸ ਵਿੱਚ ਵੱਡਾ ਕਤਲੇਆਮ ਹੋਇਆ ਹੈ

Isaiah 34:6 (UKJV) The sword of the LORD is filled with blood, it is made fat with fatness, and with the blood of lambs and goats, with the fat of the kidneys of rams: for the LORD has a sacrifice in Bozrah, and a great slaughter in the land of Idumea.

4ਅਕਾਸ਼ ਦੇ ਸਾਰੇ ਤਾਰੇ ਖਤਮ ਹੋ ਜਾਣਗੇ ਅਤੇ ਅਕਾਸ਼ ਇੱਕ ਪੱਤਰੀ ਵਾਂਗ ਲਪੇਟਿਆ ਜਾਵੇਗਾ; ਤਾਰਿਆਂ ਦੀ ਸਾਰੀ ਸੈਨਾਂ ਝੜ ਜਾਵੇਗੀ, ਜਿਵੇਂ ਪੱਤੇ ਅੰਗੂਰੀ ਵੇਲ ਤੋਂ ਜਾਂ ਹੰਜੀਰ ਤੋਂ ਝੜ ਜਾਂਦੇ ਹਨ।

5ਮੇਰੀ ਤਲਵਾਰ ਤਾਂ ਅਕਾਸ਼ ਵਿੱਚ ਪੀ ਕੇ ਰੱਜ ਗਈ ਹੈ। ਵੇਖੋ, ਉਹ ਅਦੋਮ ਉੱਤੇ ਨਿਆਂ ਵਿੱਚ ਉਤਰਦਾ ਹੈ, ਜਿਨ੍ਹਾਂ ਲੋਕਾਂ ਨੂੰ ਮੈਂ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ।

6ਯਾਹਵੇਹ ਦੀ ਤਲਵਾਰ ਲਹੂ ਨਾਲ ਲਿੱਬੜੀ ਹੋਈ ਹੈ, ਉਹ ਚਰਬੀ ਨਾਲ ਢੱਕੀ ਹੋਈ ਹੈ। ਉਹ ਚਰਬੀ ਨਾਲ, ਲੇਲਿਆਂ ਅਤੇ ਬੱਕਰਿਆਂ ਦੇ ਲਹੂ ਨਾਲ, ਮੇਂਢਿਆਂ ਦੇ ਗੁਰਦਿਆਂ ਦੀ ਚਰਬੀ ਨਾਲ ਤ੍ਰਿਪਤ ਹੋਈ ਹੈ। ਕਿਉਂ ਜੋ ਯਾਹਵੇਹ ਲਈ ਬੋਸਰਾਹ ਵਿੱਚ ਬਲੀ, ਅਤੇ ਅਦੋਮ ਦੇ ਦੇਸ ਵਿੱਚ ਵੱਡਾ ਕਤਲੇਆਮ ਹੋਇਆ ਹੈ

7ਅਤੇ ਜੰਗਲੀ ਬਲਦ ਉਨ੍ਹਾਂ ਦੇ ਨਾਲ ਡਿੱਗ ਪੈਣਗੇ, ਵੱਛੇ ਅਤੇ ਵੱਡੇ ਬਲਦ। ਉਨ੍ਹਾਂ ਦੀ ਧਰਤੀ ਲਹੂ ਨਾਲ ਭਿੱਜ ਜਾਵੇਗੀ, ਅਤੇ ਮਿੱਟੀ ਚਰਬੀ ਨਾਲ ਭਿੱਜ ਜਾਵੇਗੀ।

8ਕਿਉਂਕਿ ਯਾਹਵੇਹ ਦਾ ਇੱਕ ਬਦਲਾ ਲੈਣ ਦਾ ਦਿਨ ਵੀ ਹੈ, ਸੀਯੋਨ ਦੇ ਮੁਕੱਦਮਾ ਲੜ੍ਹਨ ਦਾ ਇੱਕ ਸਾਲ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.