ਯਸ਼ਾਯਾਹ 36

ਇਸ ਤੋਂ ਇਲਾਵਾ, ਕੀ ਮੈਂ ਯਾਹਵੇਹ ਤੋਂ ਬਿਨਾਂ ਇਸ ਧਰਤੀ ਉੱਤੇ ਹਮਲਾ ਕਰਨ ਅਤੇ ਤਬਾਹ ਕਰਨ ਆਇਆ ਹਾਂ? ਯਾਹਵੇਹ ਨੇ ਆਪ ਮੈਨੂੰ ਇਸ ਦੇਸ਼ ਦੇ ਵਿਰੁੱਧ ਚੜ੍ਹਾਈ ਕਰਨ ਅਤੇ ਇਸਨੂੰ ਤਬਾਹ ਕਰਨ ਲਈ ਕਿਹਾ ਹੈ।’ ”

Isaiah 36:10 (UKJV) And am I now come up without the LORD against this land to destroy it? the LORD said unto me, Go up against this land, and destroy it.

8“ ‘ਹੁਣ ਆ, ਮੇਰੇ ਮਾਲਕ ਅੱਸ਼ੂਰ ਦੇ ਰਾਜੇ ਨਾਲ ਸਮਝੌਤਾ ਕਰ ਅਤੇ ਮੈਂ ਤੁਹਾਨੂੰ ਦੋ ਹਜ਼ਾਰ ਘੋੜੇ ਦਿਆਂਗਾ ਜੋ ਤੁਸੀਂ ਉਹਨਾਂ ਤੇ ਸਵਾਰ ਬਿਠਾ ਸਕੋ!

9ਤਾਂ ਤੂੰ ਕਿਵੇਂ ਮੇਰੇ ਸੁਆਮੀ ਦੇ ਸਭ ਤੋਂ ਛੋਟੇ ਹਾਕਮਾਂ ਵਿੱਚੋਂ ਇੱਕ ਅਧਿਕਾਰੀ ਨੂੰ ਦੂਰ ਕਰ ਸਕਦਾ ਹੈ ਭਾਵੇਂ ਤੂੰ ਰਥਾਂ ਅਤੇ ਘੋੜ ਸਵਾਰਾਂ ਲਈ ਮਿਸਰ ਉੱਤੇ ਨਿਰਭਰ ਹੈ?

10ਇਸ ਤੋਂ ਇਲਾਵਾ, ਕੀ ਮੈਂ ਯਾਹਵੇਹ ਤੋਂ ਬਿਨਾਂ ਇਸ ਧਰਤੀ ਉੱਤੇ ਹਮਲਾ ਕਰਨ ਅਤੇ ਤਬਾਹ ਕਰਨ ਆਇਆ ਹਾਂ? ਯਾਹਵੇਹ ਨੇ ਆਪ ਮੈਨੂੰ ਇਸ ਦੇਸ਼ ਦੇ ਵਿਰੁੱਧ ਚੜ੍ਹਾਈ ਕਰਨ ਅਤੇ ਇਸਨੂੰ ਤਬਾਹ ਕਰਨ ਲਈ ਕਿਹਾ ਹੈ।’ ”

11ਤਦ ਅਲਯਾਕੀਮ, ਸ਼ਬਨਾ ਅਤੇ ਯੋਆਹ ਨੇ ਸੈਨਾਪਤੀ ਨੂੰ ਆਖਿਆ, “ਕਿਰਪਾ ਕਰਕੇ ਆਪਣੇ ਸੇਵਕਾਂ ਨਾਲ ਅਰਾਮੀ ਭਾਸ਼ਾ ਵਿੱਚ ਗੱਲ ਕਰੋ ਕਿਉਂਕਿ ਅਸੀਂ ਇਸਨੂੰ ਸਮਝਦੇ ਹਾਂ, ਉਨ੍ਹਾਂ ਲੋਕਾਂ ਦੇ ਸੁਣਦਿਆਂ ਜਿਹੜੇ ਸ਼ਹਿਰਪਨਾਹ ਉੱਤੇ ਬੈਠੇ ਹਨ, ਯਹੂਦੀਆਂ ਦੀ ਇਬਰਾਨੀ ਭਾਸ਼ਾ ਵਿੱਚ ਸਾਡੇ ਨਾਲ ਗੱਲ ਨਾ ਕਰੋ।”

12ਪਰ ਸੈਨਾਪਤੀ ਨੇ ਉੱਤਰ ਦਿੱਤਾ, “ਕੀ ਮੇਰੇ ਮਾਲਕ ਨੇ ਮੈਨੂੰ ਇਹ ਗੱਲਾਂ ਸਿਰਫ ਤੁਹਾਡੇ ਲਈ ਅਤੇ ਤੁਹਾਡੇ ਮਾਲਕ ਨੂੰ ਕਹਿਣ ਲਈ ਭੇਜਿਆ ਸੀ ਅਤੇ ਇਨ੍ਹਾਂ ਸ਼ਹਿਰਪਨਾਹ ਉੱਤੇ ਬੈਠੇ ਲੋਕਾਂ ਨੂੰ ਨਹੀਂ, ਜਿਨ੍ਹਾਂ ਨੂੰ ਤੁਹਾਡੇ ਨਾਲ, ਆਪਣਾ ਹੀ ਮਲ-ਮੂਤਰ ਖਾਣਾ ਅਤੇ ਪੀਣਾ ਪਵੇਗਾ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.