ਯਸ਼ਾਯਾਹ 36

ਨਾ ਹੀ ਹਿਜ਼ਕੀਯਾਹ ਇਹ ਆਖ ਕੇ ਯਾਹਵੇਹ ਉੱਤੇ ਤੁਹਾਡਾ ਭਰੋਸਾ ਕਰਾਵੇ, ‘ਕਿ ਯਾਹਵੇਹ ਜ਼ਰੂਰ ਸਾਨੂੰ ਛੁਡਾਵੇਗਾ, ਇਹ ਸ਼ਹਿਰ ਅੱਸ਼ੂਰ ਦੇ ਰਾਜੇ ਦੇ ਹੱਥੀਂ ਨਹੀਂ ਦਿੱਤਾ ਜਾਵੇਗਾ।’

Isaiah 36:15 (UKJV) Neither let Hezekiah make you trust in the LORD, saying, The LORD will surely deliver us: this city shall not be delivered into the hand of the king of Assyria.

13ਤਦ ਸੈਨਾਪਤੀ ਨੇ ਖੜ੍ਹਾ ਹੋ ਕੇ ਇਬਰਾਨੀ ਭਾਸ਼ਾ ਵਿੱਚ ਪੁਕਾਰ ਕੇ ਆਖਿਆ, “ਅੱਸ਼ੂਰ ਦੇ ਮਹਾਨ ਰਾਜੇ ਦੀਆਂ ਗੱਲਾਂ ਸੁਣੋ!

14ਰਾਜਾ ਇਹ ਆਖਦਾ ਹੈ, ਹਿਜ਼ਕੀਯਾਹ ਤੁਹਾਨੂੰ ਧੋਖਾ ਨਾ ਦੇਵੇ। ਉਹ ਤੁਹਾਨੂੰ ਬਚਾ ਨਹੀਂ ਸਕਦਾ!

15ਨਾ ਹੀ ਹਿਜ਼ਕੀਯਾਹ ਇਹ ਆਖ ਕੇ ਯਾਹਵੇਹ ਉੱਤੇ ਤੁਹਾਡਾ ਭਰੋਸਾ ਕਰਾਵੇ, ‘ਕਿ ਯਾਹਵੇਹ ਜ਼ਰੂਰ ਸਾਨੂੰ ਛੁਡਾਵੇਗਾ, ਇਹ ਸ਼ਹਿਰ ਅੱਸ਼ੂਰ ਦੇ ਰਾਜੇ ਦੇ ਹੱਥੀਂ ਨਹੀਂ ਦਿੱਤਾ ਜਾਵੇਗਾ।’

16“ਹਿਜ਼ਕੀਯਾਹ ਦੀ ਗੱਲ ਨਾ ਸੁਣੋ। ਅੱਸ਼ੂਰ ਦਾ ਰਾਜਾ ਇਹ ਆਖਦਾ ਹੈ: ਮੇਰੇ ਨਾਲ ਸੁਲ੍ਹਾ ਕਰੋ ਅਤੇ ਮੇਰੇ ਕੋਲ ਬਾਹਰ ਆ ਜਾਓ। ਤਦ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਅੰਗੂਰੀ ਦੀ ਵੇਲ ਅਤੇ ਹੰਜੀਰ ਦੇ ਰੁੱਖ ਦਾ ਫਲ ਖਾਵੇਗਾ ਅਤੇ ਆਪਣੇ ਹੀ ਟੋਏ ਵਿੱਚੋਂ ਪਾਣੀ ਪੀਵੇਗਾ,

17ਜਦ ਤੱਕ ਮੈਂ ਆ ਕੇ ਤੁਹਾਨੂੰ ਇੱਕ ਅਜਿਹੇ ਦੇਸ ਵਿੱਚ ਨਾ ਲੈ ਜਾਂਵਾਂ ਜਿਹੜਾ ਤੁਹਾਡੇ ਦੇਸ ਵਾਂਗੂੰ ਅਨਾਜ ਅਤੇ ਨਵੀਂ ਦਾਖਰਸ ਦਾ ਦੇਸ, ਰੋਟੀ ਅਤੇ ਅੰਗੂਰੀ ਬਾਗ਼ਾਂ ਦਾ ਦੇਸ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.