ਯਸ਼ਾਯਾਹ 36

“ਹਿਜ਼ਕੀਯਾਹ ਦੀ ਗੱਲ ਨਾ ਸੁਣੋ। ਅੱਸ਼ੂਰ ਦਾ ਰਾਜਾ ਇਹ ਆਖਦਾ ਹੈ: ਮੇਰੇ ਨਾਲ ਸੁਲ੍ਹਾ ਕਰੋ ਅਤੇ ਮੇਰੇ ਕੋਲ ਬਾਹਰ ਆ ਜਾਓ। ਤਦ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਅੰਗੂਰੀ ਦੀ ਵੇਲ ਅਤੇ ਹੰਜੀਰ ਦੇ ਰੁੱਖ ਦਾ ਫਲ ਖਾਵੇਗਾ ਅਤੇ ਆਪਣੇ ਹੀ ਟੋਏ ਵਿੱਚੋਂ ਪਾਣੀ ਪੀਵੇਗਾ,

Isaiah 36:16 (UKJV) Hearken not to Hezekiah: for thus says the king of Assyria, Make an agreement with me by a present, and come out to me: and eat all of you every one of his vine, and every one of his fig tree, and drink all of you every one the waters of his own cistern;

14ਰਾਜਾ ਇਹ ਆਖਦਾ ਹੈ, ਹਿਜ਼ਕੀਯਾਹ ਤੁਹਾਨੂੰ ਧੋਖਾ ਨਾ ਦੇਵੇ। ਉਹ ਤੁਹਾਨੂੰ ਬਚਾ ਨਹੀਂ ਸਕਦਾ!

15ਨਾ ਹੀ ਹਿਜ਼ਕੀਯਾਹ ਇਹ ਆਖ ਕੇ ਯਾਹਵੇਹ ਉੱਤੇ ਤੁਹਾਡਾ ਭਰੋਸਾ ਕਰਾਵੇ, ‘ਕਿ ਯਾਹਵੇਹ ਜ਼ਰੂਰ ਸਾਨੂੰ ਛੁਡਾਵੇਗਾ, ਇਹ ਸ਼ਹਿਰ ਅੱਸ਼ੂਰ ਦੇ ਰਾਜੇ ਦੇ ਹੱਥੀਂ ਨਹੀਂ ਦਿੱਤਾ ਜਾਵੇਗਾ।’

16“ਹਿਜ਼ਕੀਯਾਹ ਦੀ ਗੱਲ ਨਾ ਸੁਣੋ। ਅੱਸ਼ੂਰ ਦਾ ਰਾਜਾ ਇਹ ਆਖਦਾ ਹੈ: ਮੇਰੇ ਨਾਲ ਸੁਲ੍ਹਾ ਕਰੋ ਅਤੇ ਮੇਰੇ ਕੋਲ ਬਾਹਰ ਆ ਜਾਓ। ਤਦ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਅੰਗੂਰੀ ਦੀ ਵੇਲ ਅਤੇ ਹੰਜੀਰ ਦੇ ਰੁੱਖ ਦਾ ਫਲ ਖਾਵੇਗਾ ਅਤੇ ਆਪਣੇ ਹੀ ਟੋਏ ਵਿੱਚੋਂ ਪਾਣੀ ਪੀਵੇਗਾ,

17ਜਦ ਤੱਕ ਮੈਂ ਆ ਕੇ ਤੁਹਾਨੂੰ ਇੱਕ ਅਜਿਹੇ ਦੇਸ ਵਿੱਚ ਨਾ ਲੈ ਜਾਂਵਾਂ ਜਿਹੜਾ ਤੁਹਾਡੇ ਦੇਸ ਵਾਂਗੂੰ ਅਨਾਜ ਅਤੇ ਨਵੀਂ ਦਾਖਰਸ ਦਾ ਦੇਸ, ਰੋਟੀ ਅਤੇ ਅੰਗੂਰੀ ਬਾਗ਼ਾਂ ਦਾ ਦੇਸ ਹੈ।

18“ਸਾਵਧਾਨ, ਹਿਜ਼ਕੀਯਾਹ ਤੁਹਾਨੂੰ ਇਹ ਕਹਿ ਕੇ ਗੁਮਰਾਹ ਨਾ ਕਰੇ, ‘ਯਾਹਵੇਹ ਸਾਨੂੰ ਛੁਡਾਵੇਗਾ।’ ਕੀ ਕਦੇ ਕਿਸੇ ਕੌਮ ਦੇ ਦੇਵਤਿਆਂ ਨੇ ਆਪਣੇ ਦੇਸ ਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਛੁਡਾਇਆਂ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.