ਯਸ਼ਾਯਾਹ 36

ਜਦ ਤੱਕ ਮੈਂ ਆ ਕੇ ਤੁਹਾਨੂੰ ਇੱਕ ਅਜਿਹੇ ਦੇਸ ਵਿੱਚ ਨਾ ਲੈ ਜਾਂਵਾਂ ਜਿਹੜਾ ਤੁਹਾਡੇ ਦੇਸ ਵਾਂਗੂੰ ਅਨਾਜ ਅਤੇ ਨਵੀਂ ਦਾਖਰਸ ਦਾ ਦੇਸ, ਰੋਟੀ ਅਤੇ ਅੰਗੂਰੀ ਬਾਗ਼ਾਂ ਦਾ ਦੇਸ ਹੈ।

Isaiah 36:17 (UKJV) Until I come and take you away to a land like your own land, a land of corn and wine, a land of bread and vineyards.

15ਨਾ ਹੀ ਹਿਜ਼ਕੀਯਾਹ ਇਹ ਆਖ ਕੇ ਯਾਹਵੇਹ ਉੱਤੇ ਤੁਹਾਡਾ ਭਰੋਸਾ ਕਰਾਵੇ, ‘ਕਿ ਯਾਹਵੇਹ ਜ਼ਰੂਰ ਸਾਨੂੰ ਛੁਡਾਵੇਗਾ, ਇਹ ਸ਼ਹਿਰ ਅੱਸ਼ੂਰ ਦੇ ਰਾਜੇ ਦੇ ਹੱਥੀਂ ਨਹੀਂ ਦਿੱਤਾ ਜਾਵੇਗਾ।’

16“ਹਿਜ਼ਕੀਯਾਹ ਦੀ ਗੱਲ ਨਾ ਸੁਣੋ। ਅੱਸ਼ੂਰ ਦਾ ਰਾਜਾ ਇਹ ਆਖਦਾ ਹੈ: ਮੇਰੇ ਨਾਲ ਸੁਲ੍ਹਾ ਕਰੋ ਅਤੇ ਮੇਰੇ ਕੋਲ ਬਾਹਰ ਆ ਜਾਓ। ਤਦ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਅੰਗੂਰੀ ਦੀ ਵੇਲ ਅਤੇ ਹੰਜੀਰ ਦੇ ਰੁੱਖ ਦਾ ਫਲ ਖਾਵੇਗਾ ਅਤੇ ਆਪਣੇ ਹੀ ਟੋਏ ਵਿੱਚੋਂ ਪਾਣੀ ਪੀਵੇਗਾ,

17ਜਦ ਤੱਕ ਮੈਂ ਆ ਕੇ ਤੁਹਾਨੂੰ ਇੱਕ ਅਜਿਹੇ ਦੇਸ ਵਿੱਚ ਨਾ ਲੈ ਜਾਂਵਾਂ ਜਿਹੜਾ ਤੁਹਾਡੇ ਦੇਸ ਵਾਂਗੂੰ ਅਨਾਜ ਅਤੇ ਨਵੀਂ ਦਾਖਰਸ ਦਾ ਦੇਸ, ਰੋਟੀ ਅਤੇ ਅੰਗੂਰੀ ਬਾਗ਼ਾਂ ਦਾ ਦੇਸ ਹੈ।

18“ਸਾਵਧਾਨ, ਹਿਜ਼ਕੀਯਾਹ ਤੁਹਾਨੂੰ ਇਹ ਕਹਿ ਕੇ ਗੁਮਰਾਹ ਨਾ ਕਰੇ, ‘ਯਾਹਵੇਹ ਸਾਨੂੰ ਛੁਡਾਵੇਗਾ।’ ਕੀ ਕਦੇ ਕਿਸੇ ਕੌਮ ਦੇ ਦੇਵਤਿਆਂ ਨੇ ਆਪਣੇ ਦੇਸ ਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਛੁਡਾਇਆਂ ਹੈ?

19ਹਮਾਥ ਅਤੇ ਅਰਪਾਦ ਦੇ ਦੇਵਤੇ ਕਿੱਥੇ ਹਨ? ਸਫ਼ਰਵਇਮ ਦੇ ਦੇਵਤੇ ਕਿੱਥੇ ਹਨ? ਕੀ ਉਹਨਾਂ ਨੇ ਸਾਮਰਿਯਾ ਨੂੰ ਮੇਰੇ ਹੱਥੋਂ ਛੁਡਾ ਲਿਆ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.