ਯਸ਼ਾਯਾਹ 36

ਇਨ੍ਹਾਂ ਦੇਸ਼ਾਂ ਦੇ ਸਾਰੇ ਦੇਵਤਿਆਂ ਵਿੱਚੋਂ ਉਹ ਕੌਣ ਹਨ, ਜਿਨ੍ਹਾਂ ਨੇ ਆਪਣਾ ਦੇਸ ਮੇਰੇ ਹੱਥੋਂ ਛੁਡਾ ਲਿਆ ਹੋਵੇ? ਤਾਂ ਫਿਰ ਯਾਹਵੇਹ ਯੇਰੂਸ਼ਲੇਮ ਨੂੰ ਮੇਰੇ ਹੱਥੋਂ ਕਿਵੇਂ ਛੁਡਾ ਸਕਦਾ ਹੈ?”

Isaiah 36:20 (UKJV) Who are they among all the gods of these lands, that have delivered their land out of my hand, that the LORD should deliver Jerusalem out of my hand?

18“ਸਾਵਧਾਨ, ਹਿਜ਼ਕੀਯਾਹ ਤੁਹਾਨੂੰ ਇਹ ਕਹਿ ਕੇ ਗੁਮਰਾਹ ਨਾ ਕਰੇ, ‘ਯਾਹਵੇਹ ਸਾਨੂੰ ਛੁਡਾਵੇਗਾ।’ ਕੀ ਕਦੇ ਕਿਸੇ ਕੌਮ ਦੇ ਦੇਵਤਿਆਂ ਨੇ ਆਪਣੇ ਦੇਸ ਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਛੁਡਾਇਆਂ ਹੈ?

19ਹਮਾਥ ਅਤੇ ਅਰਪਾਦ ਦੇ ਦੇਵਤੇ ਕਿੱਥੇ ਹਨ? ਸਫ਼ਰਵਇਮ ਦੇ ਦੇਵਤੇ ਕਿੱਥੇ ਹਨ? ਕੀ ਉਹਨਾਂ ਨੇ ਸਾਮਰਿਯਾ ਨੂੰ ਮੇਰੇ ਹੱਥੋਂ ਛੁਡਾ ਲਿਆ?

20ਇਨ੍ਹਾਂ ਦੇਸ਼ਾਂ ਦੇ ਸਾਰੇ ਦੇਵਤਿਆਂ ਵਿੱਚੋਂ ਉਹ ਕੌਣ ਹਨ, ਜਿਨ੍ਹਾਂ ਨੇ ਆਪਣਾ ਦੇਸ ਮੇਰੇ ਹੱਥੋਂ ਛੁਡਾ ਲਿਆ ਹੋਵੇ? ਤਾਂ ਫਿਰ ਯਾਹਵੇਹ ਯੇਰੂਸ਼ਲੇਮ ਨੂੰ ਮੇਰੇ ਹੱਥੋਂ ਕਿਵੇਂ ਛੁਡਾ ਸਕਦਾ ਹੈ?”

21ਪਰ ਲੋਕਾਂ ਨੇ ਚੁੱਪ ਵੱਟ ਲਈ ਅਤੇ ਉਹ ਨੂੰ ਇੱਕ ਗੱਲ ਦਾ ਵੀ ਉੱਤਰ ਨਾ ਦਿੱਤਾ, ਕਿਉਂ ਜੋ ਰਾਜੇ ਦਾ ਹੁਕਮ ਇਹ ਸੀ, “ਕਿ ਤੁਸੀਂ ਉਸ ਨੂੰ ਉੱਤਰ ਨਾ ਦੇਣਾ।”

22ਤਦ ਮਹਿਲ ਦੇ ਪ੍ਰਬੰਧਕ ਹਿਲਕੀਯਾਹ ਦਾ ਪੁੱਤਰ ਅਲਯਾਕੀਮ, ਸ਼ਬਨਾ ਸਕੱਤਰ ਅਤੇ ਆਸਾਫ਼ ਦਾ ਪੁੱਤਰ ਯੋਆਹ ਆਪਣੇ ਕੱਪੜੇ ਪਾੜ ਕੇ ਹਿਜ਼ਕੀਯਾਹ ਦੇ ਕੋਲ ਗਿਆ ਅਤੇ ਉਸ ਨੂੰ ਉਹ ਗੱਲ ਦੱਸੀ ਜੋ ਸੈਨਾਪਤੀ ਨੇ ਕਹੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.