ਯਸ਼ਾਯਾਹ 36

ਵੇਖ, ਮੈਂ ਜਾਣਦਾ ਹਾਂ ਕਿ ਤੂੰ ਮਿਸਰ ਉੱਤੇ ਨਿਰਭਰ ਹੈ, ਮਿਸਰ ਦਾ ਰਾਜਾ ਫ਼ਿਰਾਊਨ ਉਹਨਾਂ ਸਾਰਿਆਂ ਲਈ ਜੋ ਉਸ ਉੱਤੇ ਨਿਰਭਰ ਹਨ, ਇੱਕ ਕਾਨੇ ਦੀ ਤਰ੍ਹਾਂ ਹੈ ਜੇ ਕੋਈ ਮਨੁੱਖ ਉਸਨੂੰ ਢਾਸਣਾ ਲਾਵੇ ਤਾਂ ਉਹ ਉਸਦੇ ਹੱਥ ਵਿੱਚ ਖੁੱਭ ਕੇ ਉਸਨੂੰ ਪਾੜ ਦੇਵੇ।

Isaiah 36:6 (UKJV) Lo, you trust in the staff of this broken reed, on Egypt; whereon if a man lean, it will go into his hand, and pierce it: so is Pharaoh king of Egypt to all that trust in him.

4ਮੈਦਾਨ ਦੇ ਸੈਨਾਪਤੀ ਨੇ ਉਨ੍ਹਾਂ ਨੂੰ ਕਿਹਾ, “ਹਿਜ਼ਕੀਯਾਹ ਨੂੰ ਆਖੋ: “ ‘ਅੱਸ਼ੂਰ ਦਾ ਰਾਜਾ ਇਹ ਆਖਦਾ ਹੈ, ਤੂੰ ਕਿਸ ਗੱਲ ਉੱਤੇ ਭਰੋਸਾ ਰੱਖੀ ਬੈਠਾ ਹੈ?

5ਤੂੰ ਕਹਿੰਦਾ ਹੈ ਕਿ ਤੇਰੇ ਕੋਲ ਯੁੱਧ ਲਈ ਸਲਾਹ ਅਤੇ ਤਾਕਤ ਹੈ, ਪਰ ਤੂੰ ਸਿਰਫ ਖਾਲੀ ਸ਼ਬਦ ਬੋਲਦਾ ਹੈ। ਤੂੰ ਕਿਸ ਉੱਤੇ ਨਿਰਭਰ ਹੈ ਜੋ ਤੂੰ ਮੇਰੇ ਵਿਰੁੱਧ ਬਗਾਵਤ ਕਰ ਰਿਹਾ ਹੈ?

6ਵੇਖ, ਮੈਂ ਜਾਣਦਾ ਹਾਂ ਕਿ ਤੂੰ ਮਿਸਰ ਉੱਤੇ ਨਿਰਭਰ ਹੈ, ਮਿਸਰ ਦਾ ਰਾਜਾ ਫ਼ਿਰਾਊਨ ਉਹਨਾਂ ਸਾਰਿਆਂ ਲਈ ਜੋ ਉਸ ਉੱਤੇ ਨਿਰਭਰ ਹਨ, ਇੱਕ ਕਾਨੇ ਦੀ ਤਰ੍ਹਾਂ ਹੈ ਜੇ ਕੋਈ ਮਨੁੱਖ ਉਸਨੂੰ ਢਾਸਣਾ ਲਾਵੇ ਤਾਂ ਉਹ ਉਸਦੇ ਹੱਥ ਵਿੱਚ ਖੁੱਭ ਕੇ ਉਸਨੂੰ ਪਾੜ ਦੇਵੇ।

7ਪਰ ਜੇ ਤੁਸੀਂ ਮੈਨੂੰ ਆਖੋ, “ਅਸੀਂ ਆਪਣੇ ਯਾਹਵੇਹ ਪਰਮੇਸ਼ਵਰ ਉੱਤੇ ਨਿਰਭਰ ਹਾਂ” ਕੀ ਉਹ ਉਹੀ ਨਹੀਂ ਹੈ ਜਿਸ ਦੇ ਉੱਚੇ ਸਥਾਨਾਂ ਅਤੇ ਜਗਵੇਦੀਆਂ ਨੂੰ ਹਿਜ਼ਕੀਯਾਹ ਨੇ ਹਟਾ ਦਿੱਤਾ, ਯਹੂਦਾਹ ਅਤੇ ਯੇਰੂਸ਼ਲੇਮ ਨੂੰ ਕਿਹਾ, “ਤੁਹਾਨੂੰ ਯੇਰੂਸ਼ਲੇਮ ਵਿੱਚ ਇਸ ਜਗਵੇਦੀ ਦੇ ਅੱਗੇ ਮੱਥਾ ਟੇਕਣਾ ਚਾਹੀਦਾ ਹੈ”?

8“ ‘ਹੁਣ ਆ, ਮੇਰੇ ਮਾਲਕ ਅੱਸ਼ੂਰ ਦੇ ਰਾਜੇ ਨਾਲ ਸਮਝੌਤਾ ਕਰ ਅਤੇ ਮੈਂ ਤੁਹਾਨੂੰ ਦੋ ਹਜ਼ਾਰ ਘੋੜੇ ਦਿਆਂਗਾ ਜੋ ਤੁਸੀਂ ਉਹਨਾਂ ਤੇ ਸਵਾਰ ਬਿਠਾ ਸਕੋ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.