ਯਸ਼ਾਯਾਹ 37

“ਹੇ ਯਾਹਵੇਹ, ਇਹ ਸੱਚ ਹੈ, ਅੱਸ਼ੂਰ ਦੇ ਰਾਜਿਆਂ ਨੇ ਇਨ੍ਹਾਂ ਸਾਰੇ ਲੋਕਾਂ ਅਤੇ ਉਨ੍ਹਾਂ ਦੀਆਂ ਧਰਤੀਆਂ ਨੂੰ ਬਰਬਾਦ ਕਰ ਦਿੱਤਾ ਹੈ।

Isaiah 37:18 (UKJV) Truthfully, LORD, the kings of Assyria have laid waste all the nations, and their countries,

16ਅਤੇ ਹਿਜ਼ਕੀਯਾਹ ਨੇ ਯਾਹਵੇਹ ਅੱਗੇ ਇਹ ਆਖ ਕੇ ਪ੍ਰਾਰਥਨਾ ਕੀਤੀ, “ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਕਰੂਬੀਆਂ ਦੇ ਵਿਚਕਾਰ ਬਿਰਾਜਮਾਨ ਹੈ, ਤੂੰ ਹੀ ਧਰਤੀ ਦੇ ਸਾਰੇ ਰਾਜਾਂ ਉੱਤੇ ਪਰਮੇਸ਼ਵਰ ਹੈ। ਤੂੰ ਅਕਾਸ਼ ਅਤੇ ਧਰਤੀ ਨੂੰ ਬਣਾਇਆ ਹੈ।

17ਹੇ ਯਾਹਵੇਹ, ਆਪਣਾ ਕੰਨ ਲਾ ਅਤੇ ਸੁਣ; ਹੇ ਯਾਹਵੇਹ, ਆਪਣੀਆਂ ਅੱਖਾਂ ਖੋਲ੍ਹ, ਅਤੇ ਵੇਖ; ਤੂੰ ਸਨਹੇਰੀਬ ਦੀਆਂ ਸਾਰੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਸ ਨੇ ਜੀਉਂਦੇ ਪਰਮੇਸ਼ਵਰ ਨੂੰ ਬੋਲੀਆਂ ਮਾਰਨ ਲਈ ਆਖ ਕੇ ਘੱਲੀਆਂ ਹਨ।

18“ਹੇ ਯਾਹਵੇਹ, ਇਹ ਸੱਚ ਹੈ, ਅੱਸ਼ੂਰ ਦੇ ਰਾਜਿਆਂ ਨੇ ਇਨ੍ਹਾਂ ਸਾਰੇ ਲੋਕਾਂ ਅਤੇ ਉਨ੍ਹਾਂ ਦੀਆਂ ਧਰਤੀਆਂ ਨੂੰ ਬਰਬਾਦ ਕਰ ਦਿੱਤਾ ਹੈ।

19ਉਹਨਾਂ ਦੇ ਦੇਵਤਿਆਂ ਨੂੰ ਅੱਗ ਵਿੱਚ ਸੁੱਟ ਦਿੱਤਾ ਹੈ ਅਤੇ ਉਹਨਾਂ ਨੂੰ ਤਬਾਹ ਕਰ ਦਿੱਤਾ ਹੈ, ਕਿਉਂਕਿ ਉਹ ਦੇਵਤੇ ਨਹੀਂ ਸਨ, ਸਿਰਫ ਲੱਕੜ ਅਤੇ ਪੱਥਰ ਸਨ, ਜੋ ਮਨੁੱਖਾਂ ਦੇ ਹੱਥਾਂ ਦੁਆਰਾ ਬਣਾਏ ਗਏ ਸਨ।

20ਹੁਣ, ਹੇ ਯਾਹਵੇਹ, ਸਾਡੇ ਪਰਮੇਸ਼ਵਰ, ਸਾਨੂੰ ਉਸ ਦੇ ਹੱਥੋਂ ਛੁਡਾ, ਤਾਂ ਜੋ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਜਾਣ ਲੈਣ ਕਿ ਕੇਵਲ ਯਾਹਵੇਹ ਹੀ ਪਰਮੇਸ਼ਵਰ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.