ਯਸ਼ਾਯਾਹ 37

ਹੁਣ, ਹੇ ਯਾਹਵੇਹ, ਸਾਡੇ ਪਰਮੇਸ਼ਵਰ, ਸਾਨੂੰ ਉਸ ਦੇ ਹੱਥੋਂ ਛੁਡਾ, ਤਾਂ ਜੋ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਜਾਣ ਲੈਣ ਕਿ ਕੇਵਲ ਯਾਹਵੇਹ ਹੀ ਪਰਮੇਸ਼ਵਰ ਹੈ।”

Isaiah 37:20 (UKJV) Now therefore, O LORD our God, save us from his hand, that all the kingdoms of the earth may know that you are the LORD, even you only.

18“ਹੇ ਯਾਹਵੇਹ, ਇਹ ਸੱਚ ਹੈ, ਅੱਸ਼ੂਰ ਦੇ ਰਾਜਿਆਂ ਨੇ ਇਨ੍ਹਾਂ ਸਾਰੇ ਲੋਕਾਂ ਅਤੇ ਉਨ੍ਹਾਂ ਦੀਆਂ ਧਰਤੀਆਂ ਨੂੰ ਬਰਬਾਦ ਕਰ ਦਿੱਤਾ ਹੈ।

19ਉਹਨਾਂ ਦੇ ਦੇਵਤਿਆਂ ਨੂੰ ਅੱਗ ਵਿੱਚ ਸੁੱਟ ਦਿੱਤਾ ਹੈ ਅਤੇ ਉਹਨਾਂ ਨੂੰ ਤਬਾਹ ਕਰ ਦਿੱਤਾ ਹੈ, ਕਿਉਂਕਿ ਉਹ ਦੇਵਤੇ ਨਹੀਂ ਸਨ, ਸਿਰਫ ਲੱਕੜ ਅਤੇ ਪੱਥਰ ਸਨ, ਜੋ ਮਨੁੱਖਾਂ ਦੇ ਹੱਥਾਂ ਦੁਆਰਾ ਬਣਾਏ ਗਏ ਸਨ।

20ਹੁਣ, ਹੇ ਯਾਹਵੇਹ, ਸਾਡੇ ਪਰਮੇਸ਼ਵਰ, ਸਾਨੂੰ ਉਸ ਦੇ ਹੱਥੋਂ ਛੁਡਾ, ਤਾਂ ਜੋ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਜਾਣ ਲੈਣ ਕਿ ਕੇਵਲ ਯਾਹਵੇਹ ਹੀ ਪਰਮੇਸ਼ਵਰ ਹੈ।”

21ਤਦ ਆਮੋਸ ਦੇ ਪੁੱਤਰ ਯਸ਼ਾਯਾਹ ਨੇ ਹਿਜ਼ਕੀਯਾਹ ਨੂੰ ਸੁਨੇਹਾ ਭੇਜਿਆ, “ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਸ ਤਰ੍ਹਾਂ ਆਖਦਾ ਹੈ, ਕਿਉਂ ਜੋ ਤੁਸੀਂ ਅੱਸ਼ੂਰ ਦੇ ਰਾਜੇ ਸਨਹੇਰੀਬ ਲਈ ਮੇਰੇ ਅੱਗੇ ਪ੍ਰਾਰਥਨਾ ਕੀਤੀ ਹੈ।

22ਇਹ ਉਹ ਸ਼ਬਦ ਹੈ ਜੋ ਯਾਹਵੇਹ ਨੇ ਉਸ ਦੇ ਵਿਰੁੱਧ ਬੋਲਿਆ ਹੈ: “ਸੀਯੋਨ ਦੀ ਕੁਆਰੀ ਧੀ ਤੈਨੂੰ ਤੁੱਛ ਜਾਣਦੀ ਅਤੇ ਮਜ਼ਾਕ ਉਡਾਉਂਦੀ ਹੈ। ਯੇਰੂਸ਼ਲੇਮ ਦੀ ਧੀ ਤੇਰੇ ਪਿੱਛੇ ਸਿਰ ਹਿਲਾਉਂਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.