ਯਸ਼ਾਯਾਹ 37

ਤਦ ਆਮੋਸ ਦੇ ਪੁੱਤਰ ਯਸ਼ਾਯਾਹ ਨੇ ਹਿਜ਼ਕੀਯਾਹ ਨੂੰ ਸੁਨੇਹਾ ਭੇਜਿਆ, “ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਸ ਤਰ੍ਹਾਂ ਆਖਦਾ ਹੈ, ਕਿਉਂ ਜੋ ਤੁਸੀਂ ਅੱਸ਼ੂਰ ਦੇ ਰਾਜੇ ਸਨਹੇਰੀਬ ਲਈ ਮੇਰੇ ਅੱਗੇ ਪ੍ਰਾਰਥਨਾ ਕੀਤੀ ਹੈ।

Isaiah 37:21 (UKJV) Then Isaiah the son of Amoz sent unto Hezekiah, saying, Thus says the LORD God of Israel, Whereas you have prayed to me against Sennacherib king of Assyria:

19ਉਹਨਾਂ ਦੇ ਦੇਵਤਿਆਂ ਨੂੰ ਅੱਗ ਵਿੱਚ ਸੁੱਟ ਦਿੱਤਾ ਹੈ ਅਤੇ ਉਹਨਾਂ ਨੂੰ ਤਬਾਹ ਕਰ ਦਿੱਤਾ ਹੈ, ਕਿਉਂਕਿ ਉਹ ਦੇਵਤੇ ਨਹੀਂ ਸਨ, ਸਿਰਫ ਲੱਕੜ ਅਤੇ ਪੱਥਰ ਸਨ, ਜੋ ਮਨੁੱਖਾਂ ਦੇ ਹੱਥਾਂ ਦੁਆਰਾ ਬਣਾਏ ਗਏ ਸਨ।

20ਹੁਣ, ਹੇ ਯਾਹਵੇਹ, ਸਾਡੇ ਪਰਮੇਸ਼ਵਰ, ਸਾਨੂੰ ਉਸ ਦੇ ਹੱਥੋਂ ਛੁਡਾ, ਤਾਂ ਜੋ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਜਾਣ ਲੈਣ ਕਿ ਕੇਵਲ ਯਾਹਵੇਹ ਹੀ ਪਰਮੇਸ਼ਵਰ ਹੈ।”

21ਤਦ ਆਮੋਸ ਦੇ ਪੁੱਤਰ ਯਸ਼ਾਯਾਹ ਨੇ ਹਿਜ਼ਕੀਯਾਹ ਨੂੰ ਸੁਨੇਹਾ ਭੇਜਿਆ, “ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਸ ਤਰ੍ਹਾਂ ਆਖਦਾ ਹੈ, ਕਿਉਂ ਜੋ ਤੁਸੀਂ ਅੱਸ਼ੂਰ ਦੇ ਰਾਜੇ ਸਨਹੇਰੀਬ ਲਈ ਮੇਰੇ ਅੱਗੇ ਪ੍ਰਾਰਥਨਾ ਕੀਤੀ ਹੈ।

22ਇਹ ਉਹ ਸ਼ਬਦ ਹੈ ਜੋ ਯਾਹਵੇਹ ਨੇ ਉਸ ਦੇ ਵਿਰੁੱਧ ਬੋਲਿਆ ਹੈ: “ਸੀਯੋਨ ਦੀ ਕੁਆਰੀ ਧੀ ਤੈਨੂੰ ਤੁੱਛ ਜਾਣਦੀ ਅਤੇ ਮਜ਼ਾਕ ਉਡਾਉਂਦੀ ਹੈ। ਯੇਰੂਸ਼ਲੇਮ ਦੀ ਧੀ ਤੇਰੇ ਪਿੱਛੇ ਸਿਰ ਹਿਲਾਉਂਦੀ ਹੈ।

23ਇਹ ਕੌਣ ਹੈ ਜਿਸਦਾ ਤੂੰ ਮਜ਼ਾਕ ਉਡਾਇਆ ਹੈ ਅਤੇ ਨਿੰਦਿਆ ਕੀਤੀ ਹੈ? ਤੂੰ ਕਿਸ ਦੇ ਵਿਰੁੱਧ ਆਵਾਜ਼ ਉਠਾਈ ਹੈ ਅਤੇ ਆਪਣੀਆਂ ਅੱਖਾਂ ਹੰਕਾਰ ਨਾਲ ਉੱਚੀਆਂ ਕੀਤੀਆਂ ਹਨ? ਇਸਰਾਏਲ ਦੇ ਪਵਿੱਤਰ ਪਰਮੇਸ਼ਵਰ ਦੇ ਵਿਰੁੱਧ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.