ਯਸ਼ਾਯਾਹ 37

ਇਹ ਉਹ ਸ਼ਬਦ ਹੈ ਜੋ ਯਾਹਵੇਹ ਨੇ ਉਸ ਦੇ ਵਿਰੁੱਧ ਬੋਲਿਆ ਹੈ: “ਸੀਯੋਨ ਦੀ ਕੁਆਰੀ ਧੀ ਤੈਨੂੰ ਤੁੱਛ ਜਾਣਦੀ ਅਤੇ ਮਜ਼ਾਕ ਉਡਾਉਂਦੀ ਹੈ। ਯੇਰੂਸ਼ਲੇਮ ਦੀ ਧੀ ਤੇਰੇ ਪਿੱਛੇ ਸਿਰ ਹਿਲਾਉਂਦੀ ਹੈ।

Isaiah 37:22 (UKJV) This is the word which the LORD has spoken concerning him; The virgin, the daughter of Zion, has despised you, and laughed you to scorn; the daughter of Jerusalem has shaken her head at you.

20ਹੁਣ, ਹੇ ਯਾਹਵੇਹ, ਸਾਡੇ ਪਰਮੇਸ਼ਵਰ, ਸਾਨੂੰ ਉਸ ਦੇ ਹੱਥੋਂ ਛੁਡਾ, ਤਾਂ ਜੋ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਜਾਣ ਲੈਣ ਕਿ ਕੇਵਲ ਯਾਹਵੇਹ ਹੀ ਪਰਮੇਸ਼ਵਰ ਹੈ।”

21ਤਦ ਆਮੋਸ ਦੇ ਪੁੱਤਰ ਯਸ਼ਾਯਾਹ ਨੇ ਹਿਜ਼ਕੀਯਾਹ ਨੂੰ ਸੁਨੇਹਾ ਭੇਜਿਆ, “ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਸ ਤਰ੍ਹਾਂ ਆਖਦਾ ਹੈ, ਕਿਉਂ ਜੋ ਤੁਸੀਂ ਅੱਸ਼ੂਰ ਦੇ ਰਾਜੇ ਸਨਹੇਰੀਬ ਲਈ ਮੇਰੇ ਅੱਗੇ ਪ੍ਰਾਰਥਨਾ ਕੀਤੀ ਹੈ।

22ਇਹ ਉਹ ਸ਼ਬਦ ਹੈ ਜੋ ਯਾਹਵੇਹ ਨੇ ਉਸ ਦੇ ਵਿਰੁੱਧ ਬੋਲਿਆ ਹੈ: “ਸੀਯੋਨ ਦੀ ਕੁਆਰੀ ਧੀ ਤੈਨੂੰ ਤੁੱਛ ਜਾਣਦੀ ਅਤੇ ਮਜ਼ਾਕ ਉਡਾਉਂਦੀ ਹੈ। ਯੇਰੂਸ਼ਲੇਮ ਦੀ ਧੀ ਤੇਰੇ ਪਿੱਛੇ ਸਿਰ ਹਿਲਾਉਂਦੀ ਹੈ।

23ਇਹ ਕੌਣ ਹੈ ਜਿਸਦਾ ਤੂੰ ਮਜ਼ਾਕ ਉਡਾਇਆ ਹੈ ਅਤੇ ਨਿੰਦਿਆ ਕੀਤੀ ਹੈ? ਤੂੰ ਕਿਸ ਦੇ ਵਿਰੁੱਧ ਆਵਾਜ਼ ਉਠਾਈ ਹੈ ਅਤੇ ਆਪਣੀਆਂ ਅੱਖਾਂ ਹੰਕਾਰ ਨਾਲ ਉੱਚੀਆਂ ਕੀਤੀਆਂ ਹਨ? ਇਸਰਾਏਲ ਦੇ ਪਵਿੱਤਰ ਪਰਮੇਸ਼ਵਰ ਦੇ ਵਿਰੁੱਧ!

24ਆਪਣੇ ਸੰਦੇਸ਼ਵਾਹਕਾਂ ਦੁਆਰਾ ਤੂੰ ਯਾਹਵੇਹ ਦਾ ਮਜ਼ਾਕ ਉਡਾਇਆ ਹੈ। ਅਤੇ ਤੂੰ ਆਖਿਆ ਹੈ, ‘ਆਪਣੇ ਬਹੁਤ ਸਾਰੇ ਰਥਾਂ ਨਾਲ ਮੈਂ ਪਹਾੜਾਂ ਦੀਆਂ ਉਚਾਈਆਂ, ਲਬਾਨੋਨ ਦੀਆਂ ਸਭ ਤੋਂ ਉਚਾਈਆਂ ਉੱਤੇ ਚੜ੍ਹਿਆ ਹਾਂ। ਮੈਂ ਇਸ ਦੇ ਸਭ ਤੋਂ ਉੱਚੇ ਦਿਆਰ, ਇਸ ਦੇ ਸਭ ਤੋਂ ਚੰਗੇ ਦਿਆਰ ਨੂੰ ਕੱਟ ਦਿੱਤਾ ਹੈ। ਮੈਂ ਇਸ ਦੇ ਉੱਚੇ-ਉੱਚੇ ਹਿੱਸਿਆਂ ਅਤੇ ਟਿਕਾਣਿਆ ਤੱਕ, ਇਸ ਦੇ ਜੰਗਲਾਂ ਵਿੱਚੋਂ ਸਭ ਤੋਂ ਵਧੀਆ ਫਲਦਾਰ ਵਾੜੀ ਵਿੱਚ ਜਾ ਪਹੁੰਚਿਆ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.